ਅੰਮ੍ਰਿਤਸਰ (ਜਸ਼ਨ)-ਬੀਤੇ ਦਿਨ ਘਰੋਂ ਸਕੂਲ ਗਏ 10 ਸਾਲਾ ਬੱਚੇ ਗੁੰਮ ਦੀ ਸੂਚਨਾ ਥਾਣਾ ਬੀ-ਡਵੀਜ਼ਨ ਨੂੰ ਮਿਲੀ। ਇਸ ਦੌਰਾਨ ਤੁਰੰਤ ਪੁਲਸ ਨੇ ਜਾਂਚ ਕਰਦਿਆਂ ਪੁਲਸ ਨੇ ਬੱਚੇ ਨੂੰ ਬਰਾਮਦ ਕਰ ਲਿਆ ਜੋ ਘਰੋਂ ਰੁੱਸ ਕੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਚਲਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਪੁਲਸ ਪੂਰਬੀ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ 6 ਸਤੰਬਰ ਨੂੰ ਥਾਣਾ ਬੀ-ਡਵੀਜ਼ਨ ਨੂੰ ਪੰਕਜ ਕੁਮਾਰ ਵਾਸੀ ਨਿਊ ਪ੍ਰਤਾਪ ਨਗਰ ਨੂੰ ਸ਼ਿਕਾਇਤ ਕੀਤੀ ਕਿ ਉਸ ਦਾ ਬੇਟਾ ਆਰੀਅਨ (10) ਸਵੇਰੇ ਘਰੋਂ ਸਕੂਲ ਗਿਆ ਪਰ ਵਾਪਸ ਨਹੀਂ ਆਇਆ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਸੀਨੀਅਰ ਅਫਸਰਾਂ ਦੇ ਧਿਆਨ ’ਚ ਲਿਆਂਦਾ ਗਿਆ ਅਤੇ ਅਲਰਟ ਜਾਰੀ ਕਰਦਿਆਂ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ, ਏ. ਡੀ. ਸੀ. ਪੀ. ਸਿਟੀ-3 ਹਰਪਾਲ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਧੀ ਦਰਜਨ ਦੇ ਕਰੀਬ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਵਿਚ ਥਾਣਾ ਬੀ-ਡਵੀਜਨ ਦੇ ਮੁੱਖ ਅਫਸਰ ਇੰਸਪੈਕਟਰ ਹਰਿੰਦਰ ਸਿੰਘ ਸਮੇਤ ਥਾਣਾ ਏ-ਡਵੀਜ਼ਨ, ਥਾਣਾ ਮਕਬੂਲਪੁਰਾ, ਥਾਣਾ ਵੱਲਾ, ਸੀ. ਆਈ. ਏ ਸਟਾਫ-1 ਅਤੇ 2 ਦੀਆਂ ਟੀਮਾਂ ਆਦਿ ਨਿਯੁਕਤ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ
ਉਨ੍ਹਾਂ ਦੱਸਿਆ ਕਿ ਉਕਤ ਟੀਮਾਂ ਵੱਲੋਂ ਸਾਰੀ ਰਾਤ ਅਣਥੱਕ ਮਿਹਨਤ ਕੀਤੀ ਗਈ। ਹੂਟਰ ਅਤੇ ਡੋਰ ਬੈੱਲ ਵਜਾ-ਵਜਾ ਕੇ ਸਾਰੀ ਰਾਤ ਲੋਕਾਂ ਦੀ ਮਦਦ ਅਤੇ ਸੀ. ਸੀ. ਟੀ. ਵੀ ਕੈਮਰਿਆਂ ਨੂੰ ਟਰੈਕ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਮਦਦ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਬੱਚੇ ਨੂੰ ਟ੍ਰੇਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਬੱਚਾ ਘਰੋਂ ਰੁੱਸ ਕੇ ਗੁਰਦੁਆਰਾ ਸਾਹਿਬ ਚਲਾ ਸੀ। ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਕੇ ਉਸ ਦੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਮਜ਼ੋਰ ਮਾਨਸੂਨ ਕਾਰਨ ਵਧੀ ਚਿੰਤਾ, ਪੰਜਾਬ ਦੇ ਡੈਮ ਅਜੇ ਵੀ ਆਪਣੀ ਸਮਰੱਥਾ ਤੋਂ 50 ਫ਼ੀਸਦੀ ਤੱਕ ਖਾਲੀ
NEXT STORY