ਘੁਮਾਣ (ਗੋਰਾਇਆ) : ਬੀਤੇ ਦਿਨ ਕਸਬਾ ਘੁਮਾਣ ਦੇ ਨਜ਼ਦੀਕ ਮਹਿਤਾ ਤੋਂ ਘੁਮਾਣ ਰੋਡ ’ਤੇ ਇਕ ਨਿੱਜੀ ਕਾਲਜ ਅਤੇ ਭੱਠੇ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਤੋਂ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਕੇ 10 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਹੈ। ਇਸ ਸਬੰਧੀ ਲੁੱਟ-ਖੋਹ ਦਾ ਸ਼ਿਕਾਰ ਹੋਏ ਨੌਜਵਾਨ ਗੁਰਪ੍ਰੀਤ ਸਿੰਘ (ਗੋਪੀ) ਪੁੱਤਰ ਅਮਰਜੀਤ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ ਨੂੰ ਤਿੰਨ ਵਜੇ ਦੇ ਕਰੀਬ ਮੈਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਹਿਤਾ ਤੋਂ ਵਾਪਸ ਘਰ ਕਸਬਾ ਘੁਮਾਣ ਵਿਖੇ ਆ ਰਿਹਾ ਸੀ, ਜਦ ਮੈਂ ਪਿੰਡ ਮੰਡਿਆਲਾ ਲਾਗੇ ਕਾਲਜ ਨਜ਼ਦੀਕ ਭੱਠੇ ਸਾਹਮਣੇ ’ਤੇ ਪਹੁੰਚਿਆ ਤਾਂ ਚਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮੈਨੂੰ ਹੱਥ ਦੇ ਕੇ ਰੋਕਿਆ ਅਤੇ ਫਿਰ ਉਨ੍ਹਾਂ ਦੇ ਤਿੰਨ ਸਾਥੀ ਹੋਰ ਆ ਗਏ, ਜੋ ਮੈਨੂੰ ਕਹਿੰਦੇ ਜੋ ਕੁਝ ਤੇਰੇ ਕੋਲ ਹੈ, ਕੱਢਦੇ ਅਤੇ ਉਨ੍ਹਾਂ ਨੇ ਮੇਰੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਮੇਰੀ ਜ਼ੇਬ ’ਚ ਪਈ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਕੱਢ ਲਈ।
ਇਹ ਵੀ ਪੜ੍ਹੋ - ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਕੋਲ ਸ਼ਿਕਾਇਤਾਂ ਦਾ ਸਿਲਸਿਲਾ ਜਾਰੀ, 3 ਹੋਰ ਸਕੂਲ ਆਏ ਅੜਿਕੇ
ਇਸ ਦੌਰਾਨ ਰਾਹਗੀਰ ਇਕੱਠੇ ਹੋਣ ਲੱਗ ਪਏ ਤਾਂ ਉਹ ਲੁੱਟ-ਖੋਹ ਕਰ ਕੇ ਫ਼ਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਕੰਮਿਊਟਰੀ ਹੈਲਥ ਸੈਂਟਰ ਘੁਮਾਣ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੇ ਸਿਰ ’ਤੇ ਕਰੀਬ ਸੱਤ ਟਾਂਕੇ ਲੱਗੇ। ਇਸ ਲੁੱਟ ਸਬੰਧੀ ਜਦੋਂ ਥਾਣਾ ਮੁਖੀ ਘੁਮਾਣ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ (ਗੋਪੀ) ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ 7 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਲੁੱਟ ਖੋਹ ਕਰਨ ਵਾਲਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ - ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਕੋਲ ਸ਼ਿਕਾਇਤਾਂ ਦਾ ਸਿਲਸਿਲਾ ਜਾਰੀ, 3 ਹੋਰ ਸਕੂਲ ਆਏ ਅੜਿਕੇ
NEXT STORY