ਬਟਾਲਾ (ਸਾਹਿਲ, ਯੋਗੀ)- ਬੀਤੀ ਦੇਰ ਸ਼ਾਮ ਮੋਟਰਸਾਈਕਲ ’ਤੇ ਜਾ ਰਹੇ ਇਕ ਨੌਜਵਾਨ ਦੀ ਦੋ ਵਿਅਕਤੀਆਂ ਵਲੋ ਮਾਰ-ਕੁੱਟ ਕਰਦਿਆਂ ਕਿਰਚ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਨੌਜਵਾਨ ਸੌਰਭ ਪੁੱਤਰ ਸਤਪਾਲ ਵਾਸੀ ਭੰਡਾਰੀ ਗੇਟ ਬਟਾਲਾ ਨੇ ਦੱਸਿਆ ਕਿ ਉਹ ਇਕ ਲੈਬ ’ਤੇ ਕੰਮ ਕਰਦਾ ਹੈ ਅਤੇ ਬੀਤੀ ਦੇਰ ਸ਼ਾਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਦਾ ਸੈਂਪਲ ਲੈਣ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਮੋਟਰਸਾਈਕਲ ਪਿੱਛੇ ਕਰਨ ਨੂੰ ਲੈ ਕੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ, ਜਿਸਦੇ ਦੋਵਾਂ ਵਿਅਕਤੀਆਂ ਨੇ ਮੇਰੀ ਮਾਰ ਕੁੱਟ ਕਰਦਿਆਂ ਜਿਥੇ ਮੇਰੇ ’ਤੇ ਕਿਰਚ ਨਾਲ ਹਮਲਾ ਕਰਦਿਆਂ ਮੈਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ- SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ
ਇਸ ਦੇ ਨਾਲ ਹੀ ਉਕਤ ਵਿਅਕਤੀ ਮੇਰੇ ਗਲੇ ਵਿਚ ਪਾਈ ਅੱਧਾ ਤੋਲਾ ਸੋਨੇ ਦੀ ਚੇਨ ਵੀ ਖੋਹ ਕੇ ਲੈ ਗਏ। ਸੌਰਭ ਨੇ ਅੱਗੇ ਦੱਸਿਆ ਕਿ ਇਸ ਬਾਰੇ ਪਤਾ ਚਲਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਮੈਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਅਤੇ ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪਰੇਸ਼ਾਨ, ਕਾਰੋਬਾਰ ਠੱਪ
NEXT STORY