ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਗਲਾ ਦੇ ਸਰਹੱਦੀ ਖੇਤਰ ਬੀਓਪੀ ਚੌਂਤਰਾ ਵਿਚ ਪਾਕਿਸਤਾਨ ਡਰੋਨ ਦਾਖ਼ਲ ਹੋਣ ਹਰਕਤ ਵੇਖਣ ਨੂੰ ਮਿਲੀ ਹੈ ਪਰ ਸਰਹੱਦ 'ਤੇ ਤਾਇਨਤ ਬੀ.ਐੱਸ.ਐੱਫ਼ ਦੇ ਜਵਾਨਾਂ ਵੱਲੋਂ ਇਸ ਡਰੋਨ ਨੂੰ ਮੁੜ ਪਾਕਿਸਤਾਨ ਦੀ ਹੱਦ ਵਿੱਚ ਮੁੜਨ ਲਈ ਮਜ਼ਬੂਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 8.40 ਮਿੰਟ ਦੇ ਕਰੀਬ ਦੀ ਹੈ, ਜਦੋਂ ਇਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਜਿਸ ਦੇ ਚਲਦੇ ਬੀ.ਐੱਸ.ਐੱਫ਼ ਦੇ ਜਵਾਨਾਂ ਨੂੰ ਪਤਾ ਚੱਲਦਿਆਂ ਹੀ ਇਸ ਡਰੋਨ 'ਤੇ 16 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਫਾਇਰ ਕੀਤੇ ਗਏ, ਜਿਸ ਚਲਦੇ ਇਕਦਮ ਇਹ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ । ਇਸ ਤੋਂ ਬਾਅਦ ਦੌਰਾਗਲਾ ਪੁਲਸ ਅਤੇ ਬੀ.ਐੱਸ.ਐੱਫ਼ ਦੇ ਜਵਾਨਾਂ ਦੇ ਵੱਲੋਂ ਇਲਾਕੇ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
ਇਸ ਸਬੰਧੀ ਥਾਣਾ ਦੌਰਾਗਲਾ ਦੇ ਐਡੀਸ਼ਨਲ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਇਹ ਸਰਚ ਅਭਿਆਨ ਬੀ.ਐੱਸ.ਐੱਫ਼ ਤੇ ਪੁਲਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ ਹੈ ਪਰ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਦੇ ਮਿਲਣ ਦਾ ਸਮਾਚਾਰ ਨਹੀਂ ਹੈ। ਸੁਰੱਖਿਆ ਏਜੰਸੀਆਂ ਇਸ ਮਾਮਲੇ 'ਚ ਛਾਣਬੀਣ ਪੂਰੀ ਬਾਰੀਕੀ ਨਾਲ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਿਆਦਾ ਦੇ ਉਲਟ : ਐਡਵੋਕੇਟ ਧਾਮੀ
NEXT STORY