ਗੁਰਦਾਸਪੁਰ (ਵਿਨੋਦ, ਹਰਮਨ)- 2-3 ਦਿਨਾਂ ਦੀ ਚੁੱਪ ਤੋਂ ਬਾਅਦ ਨਗਰ ਕੌਂਸਲ ਗੁਰਦਾਸਪੁਰ ਨੇ ਸ਼ਹਿਰ ਦੀਆਂ ਗਲੀਆਂ-ਬਾਜ਼ਾਰਾਂ ’ਚੋਂ ਦੁਕਾਨਦਾਰਾਂ ਅਤੇ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਲਈ ਕਾਲਜ ਰੋਡ ’ਤੇ ਮੁਹਿੰਮ ਚਲਾਈ। ਇਹ ਕਬਜ਼ਾ ਮੁਕਤ ਗੁਰਦਾਸਪੁਰ ਮੁਹਿੰਮ ਸਵੇਰੇ 5 ਤੋਂ 7 ਵਜੇ ਤੱਕ ਜਾਰੀ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਈ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ਹਿਰ ’ਚ ਸੂਚਨਾ ਅਤੇ ਨੋਟਿਸ ਭੇਜ ਕੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਸੜਕਾਂ ਅਤੇ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਲਈ ਕਿਹਾ ਗਿਆ ਸੀ ਪਰ ਸਾਡੀ ਅਪੀਲ ਦਾ ਅਸਰ ਲੋਕਾਂ ’ਤੇ ਨਜ਼ਰ ਨਹੀਂ ਆ ਰਿਹਾ ਸੀ।
ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਕਾਲਜ ਰੋਡ ’ਤੇ ਚਲਾਈ ਗਈ ਹੈ। ਇਸ ਸੜਕ ’ਤੇ ਸਭ ਤੋਂ ਵੱਧ ਨਾਜਾਇਜ਼ ਕਬਜ਼ੇ ਹਨ ਅਤੇ ਦੁਕਾਨਦਾਰਾਂ ਨੇ ਸੜਕ ’ਤੇ ਹੀ ਆਪਣੀਆਂ ਦੁਕਾਨਾਂ ਬਣਾਈਆਂ ਹੋਈਆਂ ਹਨ। ਕੁਝ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਕਰੀਬ 10 ਤੋਂ 15 ਫੁੱਟ ਅੱਗੇ ਸੜਕ ’ਤੇ ਆ ਗਏ ਹਨ। ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਜੇ. ਸੀ. ਬੀ. ਰਾਹੀਂ ਢਾਹ ਦਿੱਤਾ ਗਿਆ ਹੈ ਅਤੇ ਇਹ ਸਾਰਾ ਸਾਮਾਨ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ ਜੋ ਹੁਣ ਵਾਪਸ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਛੁੱਟੀ 'ਤੇ ਆਏ ਫੌਜੀ ਦਾ ਸ਼ਰਮਨਾਕ ਕਾਰਾ, ਪ੍ਰੇਮਿਕਾ ਨਾਲ ਕਰ 'ਤਾ ਵੱਡਾ ਕਾਂਡ
ਉਨ੍ਹਾਂ ਕਿਹਾ ਕਿ ਕੁਝ ਦੁਕਾਨਦਾਰਾਂ ਅਤੇ ਖੋਖਾ ਮਾਲਕਾਂ ਨੇ ਵੀ ਰੇਹੜੀ-ਫੜ੍ਹੀ ਵਾਲੇ ਰੇਹੜੀਆਂ ਲਾ ਦਿੱਤੀਆਂ ਹਨ, ਜਿਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਵੱਡੀ ਗਿਣਤੀ ’ਚ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਟਰੈਕਟਰ-ਟਰਾਲੀਆਂ ਨਾਲ ਇਸ ਮੁਹਿੰਮ ’ਚ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਪੰਜਾਬ ਰੋਡਵੇਜ਼ ਦੀ ਬੱਸ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਨਗਰੀ ’ਚ ਧੁੰਦ ਦਾ ਕਹਿਰ ਜਾਰੀ, ਵਿਦਿਆਰਥੀਆਂ ਤੇ ਡਿਊਟੀ ’ਤੇ ਜਾਣ ਵਾਲਿਆਂ ਦੀ ਵਧੀ ਪ੍ਰੇਸ਼ਾਨੀ
NEXT STORY