ਤਰਨਤਾਰਨ (ਰਮਨ)-ਥਾਣਾ ਸਿਟੀ ਤਰਨਤਾਰਨ ਦੀ ਪੁਲਸ ਸਮੇਤ ਹੋਰ ਵੱਖ-ਵੱਖ ਵਿਸ਼ੇਸ਼ ਟੀਮਾਂ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜਿਸ ਸਬੰਧੀ ਪੁਲਸ ਵੱਲੋਂ 2 ਮੁਲਜ਼ਮਾਂ ਨੂੰ ਵਾਰਦਾਤ ’ਚ ਵਰਤੇ ਗਏ ਚਾਕੂਆਂ ਸਣੇ ਗ੍ਰਿਫ਼ਤਾਰ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਕਤਲ ਮੁਲਜ਼ਮਾਂ ਵੱਲੋਂ ਨਸ਼ੇ ਨਾਲ ਧੁੱਤ ਹੋਣ ਦੌਰਾਨ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਲਾਸ਼ ਨੂੰ ਰੋਹੀ ਕਿਨਾਰੇ ਸੁੱਟ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਬੀਤੀ 4 ਸਤੰਬਰ ਨੂੰ ਰਾਜ ਕੌਰ ਪਤਨੀ ਦਲਬੀਰ ਸਿੰਘ ਵਾਸੀ ਪਿੰਡ ਕਾਜੀਕੋਟ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਦਲਬੀਰ ਸਿੰਘ ਜੋ ਈ-ਰਿਕਸ਼ਾ ਚਲਾਉਂਦਾ ਹੈ ਆਪਣੇ ਘਰ ਵਾਪਸ ਨਹੀਂ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕੇਸ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਸੀ। ਅਜੇਰਾਜ ਸਿੰਘ ਨੇ ਦੱਸਿਆ ਕਿ 6 ਸਤੰਬਰ ਦੀ ਸਵੇਰ ਰੋਹੀ ਕਿਨਾਰੇ ਦਲਬੀਰ ਸਿੰਘ ਦੀ ਲਾਸ਼ ਬੜੀ ਬੁਰੀ ਹਾਲਤ ’ਚ ਪੁਲਸ ਵੱਲੋਂ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਐੱਸ. ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਇਸ ਅੰਨ੍ਹੇ ਕਤਲ ਨੂੰ ਸੁਲਝਾਉਣ ਲਈ ਜ਼ਿਲ੍ਹੇ ਦੇ ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਸੀ.ਆਈ.ਏ. ਸਟਾਫ, ਥਾਣਾ ਸਿਟੀ ਤਰਨਤਾਰਨ ਸਮੇਤ ਟੈਕਨੀਕਲ ਸੈੱਲ ਦੀ ਵਿਸ਼ੇਸ਼ ਟੀਮਾਂ ਬਣਾਉਂਦੇ ਹੋਏ। ਮਾਮਲੇ ਨੂੰ ਹੱਲ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ। ਅਜੇ ਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਸ ਵੱਲੋਂ ਦੋ ਮੁਲਜ਼ਮਾਂ, ਜਿਨ੍ਹਾਂ ਦੀ ਪਹਿਚਾਣ ਨਿਸ਼ਾਨ ਸਿੰਘ ਪੁੱਤਰ ਮਿਹਰ ਸਿੰਘ ਵਾਸੀ ਮਲੀਆ ਅਤੇ ਸੁਰਜੀਤ ਸਿੰਘ ਉਰਫ ਕਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਮਲੀਆ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਮ੍ਰਿਤਕ ਦਲਬੀਰ ਸਿੰਘ ਪਾਸੋਂ ਕੁਝ ਪੈਸੇ ਲੈਣੇ ਸਨ ਅਤੇ ਇਹ ਨਸ਼ੇ ਦੇ ਆਦੀ ਹਨ, ਜਿਨ੍ਹਾਂ ਵੱਲੋਂ ਦਲਬੀਰ ਸਿੰਘ ਨੂੰ ਆਪਣੇ ਮੂੰਹ ਬੰਨ੍ਹ ਕੇ ਈ-ਰਿਕਸ਼ਾ ਰਾਹੀਂ ਲਿਫਟ ਲੈ ਕੇ ਚਾਕੂਆਂ ਦੀ ਮਦਦ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਦੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਵੇਲੇ ਦੋਵੇਂ ਮੁਲਜ਼ਮ ਨਸ਼ੇ ਨਾਲ ਧੁੱਤ ਸਨ।
ਇਹ ਵੀ ਪੜ੍ਹੋ- ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਕੀਤੀ ਖੁਦਕੁ਼ਸ਼ੀ
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਈ-ਰਿਕਸ਼ਾ ਲੈ ਕੇ ਅੰਮ੍ਰਿਤਸਰ ਵਿਖੇ ਵੇਚਣ ਲਈ ਚਲੇ ਗਏ, ਜਦੋਂ ਇਨ੍ਹਾਂ ਦਾ ਰਿਕਸ਼ਾ ਕਿਸੇ ਨੇ ਨਹੀਂ ਖਰੀਦਿਆ ਤਾਂ ਇਨ੍ਹਾਂ ਵੱਲੋਂ ਰਿਕਸ਼ੇ ਦੀਆਂ ਬੈਟਰੀਆਂ ਵੇਚ ਦਿੱਤੀਆਂ ਗਈਆਂ। ਐੱਸ.ਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਪਾਸੋਂ ਵਾਰਦਾਤ ਲਈ ਵਰਤੇ ਗਏ ਚਾਕੂ ਵੀ ਬਰਾਮਦ ਕਰ ਲਏ ਗਏ ਹਨ। ਇਸ ਮੌਕੇ ਡੀ. ਐੱਸ. ਪੀ. ਸਿਟੀ ਕਮਲਮੀਤ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ, ਟੈਕਨੀਕਲ ਸੈੱਲ ਦੇ ਇੰਚਾਰਜ ਏ. ਐੱਸ. ਆਈ. ਰਣਬੀਰ ਸਿੰਘ, ਪੀ. ਆਰ. ਓ. ਜਗਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪੁਲਸ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਕੀਤੀ ਖੁਦਕੁ਼ਸ਼ੀ
NEXT STORY