ਦੀਨਾਨਗਰ (ਕਪੂਰ)- ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਪੁਲਸ ਨੇ ਟਰੱਕ ਚਾਲਕ ਬਲਵੀਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਢਾਂਗੂ ਪੀਰ ਪਠਾਨਕੋਟ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ ਗੁੱਸੇ ’ਚ ਆਏ ਲੋਕਾਂ ਨੇ ਬੀਤੀ ਰਾਤ ਮਗਰਾਲੀ ਗੇਟ ਬਿਜਲੀ ਸ਼ਿਕਾਇਤ ਕੇਂਦਰ ਦੇ ਸਾਹਮਣੇ ਜੀ. ਟੀ. ਰੋਡ ’ਤੇ ਆਵਾਜਾਈ ਠੱਪ ਕਰ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ
ਇਸ ਸਬੰਧੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸੁਖਪਾਲ ਸਿੰਘ ਪੁੱਤਰ ਮਨਮੋਹਨ ਸਿੰਘ ਵਾਸੀ ਗੁੱਜਰਾ ਗਲੀ ਆਪਣੇ ਦੋਸਤ ਸੌਰਵ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਗੁਰੂ ਨਾਨਕ ਵਾਲੀ ਗਲੀ ਨਾਲ ਮੋਟਰਸਾਈਕਲ ’ਤੇ ਤਾਰਾਗੜ੍ਹ ਰੋਡ ਪਾਵਰ ਹਾਊਸ ਕੋਲ ਜਾ ਰਹੇ ਸੀ। ਇਸ ਦੌਰਾਨ ਜਦ ਉਹ ਮਠਾਰੂ ਪਲਾਈਵੁੱਡ ਇੰਡਸਟਰੀ ਦੇ ਸਾਹਮਣੇ ਪਹੁੰਚੇ ਤਾਂ ਇਕ ਟਰੱਕ ਤੇਜ਼ ਰਫ਼ਤਾਰ ਨਾਲ ਆਇਆ, ਜਿਸ ਨੇ ਉਸਦੇ ਮੋਟਰਸਾਈਕਲ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੋਵੇਂ ਮੋਟਰਸਾਈਕਲ ਤੋਂ ਡਿੱਗ ਗਏ ਅਤੇ ਸੌਰਵ ਕੁਮਾਰ ਦੀ ਮੌਤ ਹੋ ਗਈ। ਸੁਖਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ
ਦੂਜੇ ਪਾਸੇ ਧਰਨੇ ਦੀ ਅਗਵਾਈ ਕਰ ਰਹੇ ਚੰਦਰ ਸ਼ੇਖਰ ਆਜ਼ਾਦ ਨੇ ਦੱਸਿਆ ਕਿ ਦੀਨਾਨਗਰ ਬਾਈਪਾਸ ਦੇ ਨਿਰਮਾਣ ਤੋਂ ਬਾਅਦ ਪ੍ਰਸ਼ਾਸਨ ਨੇ ਬੱਸਾਂ ਅਤੇ ਟਰੱਕ, ਟਰਾਲੀਆਂ ਸਮੇਤ ਹੋਰ ਵੱਡੇ ਵਾਹਨਾਂ ਦੇ ਸ਼ਹਿਰ ’ਚੋਂ ਲੰਘਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ ਪਰ ਇਸ ਦੇ ਬਾਵਜੂਦ ਦਿਨ-ਰਾਤ ਟਰਾਲੀਆਂ ਚੱਲ ਰਹੀਆਂ ਹਨ ਅਤੇ ਟਰੱਕ ਸ਼ਹਿਰ ਦੀ ਸੜਕ ਤੋਂ ਲੰਘਦੇ ਰਹਿੰਦੇ ਹਨ। ਇਨ੍ਹਾਂ ਟਰੱਕਾਂ ਦੇ ਲੰਘਣ ਕਾਰਨ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨ ਸੌਰਵ ਕੁਮਾਰ ਦੀ ਤਾਰਾਗੜ੍ਹ ਮੋਡ ’ਤੇ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਕਾਰਨ ਲੋਕਾਂ ’ਚ ਰੋਸ ਹੈ, ਜਿਸ ਦੀ ਵਿਦੇਸ਼ ਜਾਣ ਦੀ ਤਿਆਰੀ ਸੀ।
ਇਹ ਵੀ ਪੜ੍ਹੋ- ਕਾਰ ’ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਮੁਲਾਜ਼ਮ, ਰੋਕਣ ਦਾ ਇਸ਼ਾਰਾ ਦਿੱਤਾ ਤਾਂ ਕਰ 'ਤਾ ਇਹ ਕਾਂਡ
ਇਸ ਕਾਰਨ ਲੋਕਾਂ ਨੇ ਸੌਰਭ ਦੀ ਹੋਈ ਦਰਦਨਾਕ ਮੌਤ ਨੂੰ ਲੈ ਕੇ ਟਿੱਪਰਾਂ ਦੇ ਗੈਰ-ਕਾਨੂੰਨੀ ਢੰਗ ਨਾਲ ਲੰਘਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਟਰੱਕਾਂ ਅਤੇ ਟਰਾਲੀਆਂ ਨੂੰ ਸ਼ਹਿਰ ’ਚੋਂ ਲੰਘਣ ਤੋਂ ਨਾ ਰੋਕਿਆ ਗਿਆ ਤਾਂ ਧਰਨਾ ਜਾਰੀ ਰਹੇਗਾ ਅਤੇ ਸ਼ਹਿਰ ’ਚ ਆਉਣ ਵਾਲੇ ਟਿੱਪਰਾਂ ਨੂੰ ਵੀ ਨੁਕਸਾਨ ਪਹੁੰਚਾਇਆ ਜਾਵੇਗਾ, ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਡੀ. ਐੱਸ. ਪੀ. ਦੇ ਭਰੋਸੇ ’ਤੇ ਧਰਨਾ ਹੋਇਆ ਸਮਾਪਤ
ਧਰਨੇ ਸਬੰਧੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਬਲਜੀਤ ਸਿੰਘ ਕਾਹਲੋਂ ਅਤੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ , ਜਿਨ੍ਹਾਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਹੁਣ ਤੋਂ ਟਰੱਕਾਂ ਅਤੇ ਟਰਾਲੀਆਂ ਨੂੰ ਸ਼ਹਿਰ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਨ੍ਹਾਂ ਨੂੰ ਰੋਕਣ ਲਈ ਸ਼ਹਿਰ ਦੇ ਬਾਹਰ ਵਿਸ਼ੇਸ਼ ਨਾਕੇ ਲਗਾਏ ਜਾਣਗੇ। ਜੇਕਰ ਫਿਰ ਵੀ ਟਰੱਕ ਅਤੇ ਟਰਾਲੀਆਂ ਸ਼ਹਿਰ ’ਚ ਦਾਖ਼ਲ ਹੁੰਦੀਆਂ ਹਨ ਤਾਂ ਉਨ੍ਹਾਂ ਦੇ ਚਲਾਨ ਕੀਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY