ਅੱਚਲ ਸਾਹਿਬ (ਗੋਰਾ ਚਾਹਲ)- ਪੰਜਗਰਾਈਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਨੌਜਵਾਨ ਦੀ ਸਊਦੀ ਅਰਬ ਵਿੱਚ ਟਰਾਲਾ ਪਲਟਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਉਸਨੇ ਆਪਣੇ ਪੁੱਤਰ ਅਮਨਦੀਪ ਸਿੰਘ ਨੂੰ ਰੁਜ਼ਗਾਰ ਲਈ ਸਾਊਦੀ ਅਰਬ ਭੇਜਿਆ ਸੀ । ਉਨ੍ਹਾਂ ਦੱਸਿਆ ਕਿ ਉਸਦਾ ਪੁੱਤਰ ਇੱਕ ਕੰਪਨੀ ਵਿੱਚ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ ਅਤੇ ਵੀਰਵਾਰ ਨੂੰ ਜਦੋਂ ਉਹ ਟਰਾਲਾ ਖਾਲੀ ਕਰਕੇ ਵਾਪਸ ਕੰਪਨੀ ਵੱਲ ਆ ਰਿਹਾ ਸੀ, ਕਿ ਇੱਕ ਫਲਾਈ ਓਵਰ 'ਤੇ ਅਚਾਨਕ ਟਰਾਲੇ ਦਾ ਸੰਤੁਲਨ ਵਿਗੜਨ ਕਾਰਨ ਫਲਾਈ ਓਵਰ ਤੋਂ ਟਰਾਲਾ ਪਲਟ ਗਿਆ, ਜਿਸ ਨਾਲ ਉਸਦਾ ਪੁੱਤਰ ਅਮਨਦੀਪ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ
ਇਸ ਹਾਦਸੇ ਦੇ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ । ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਅਮਨਦੀਪ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਂਦਾ ਜਾਵੇ ਤੇ ਪਰਿਵਾਰ ਦੀ ਵਿੱਤੀ ਸਹਾਇਤਾ ਕੀਤੀ ਜਾਵੇ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਤੇ ਇੱਕ ਭੈਣ ਛੱਡ ਗਿਆ ਹੈ।
ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੀਆਂ ਭਰੀਆਂ ਦੋ ਸਰਿੰਜ਼ਾਂ , ਇਲੈਕਟ੍ਰੋਨਿਕ ਕੰਡਾ ਤੇ 12ਹਜ਼ਾਰ ਡਰੱਗ ਮਨੀ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
NEXT STORY