ਅੰਮ੍ਰਿਤਸਰ(ਜ.ਬ.)- ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ 23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਤੋਂ ਰੋਕਦੇ ਹੋਏ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਭਗਤ ਸਿੰਘ ਫਾਊਂਡੇਸ਼ਨ ਨੇ ਅੱਤਵਾਦੀ ਸੰਗਠਨਾਂ ਦੀ ਪ੍ਰਵਾਹ ਨਾ ਕਰਦਿਆਂ ਇਹ ਦਿਨ ਪਹਿਲਾਂ ਵਾਂਗ ਹੀ ਵੱਡੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ
ਇਸ ਸਬੰਧੀ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂ ਜਨਾਬ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਕਈ ਅੱਤਵਾਦੀ ਸੰਗਠਨਾਂ ਵੱਲੋਂ ਇਹ ਸਮਾਗਮ ਨਾ ਕਰਨ ਲਈ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਸਮਾਗਮ ਦੌਰਾਨ ਕੋਈ ਵੀ ਕਿਸੇ ਵੀ ਕਿਸਮ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਪਾਕਿਸਤਾਨ ਸਰਕਾਰ ਇਸ ਦੀ ਮੁੱਖ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਜਸਬੀਰ ਜੱਸੀ, ਜਥੇਦਾਰ ਨੂੰ ਮਿਲ ਕੇ ਕੀਤੀ ਇਹ ਬੇਨਤੀ (ਵੀਡੀਓ)
NEXT STORY