ਅੰਮ੍ਰਿਤਸਰ (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਕ ਗੰਭੀਰ ਮਰੀਜ਼ 4 ਘੰਟੇ ਇਲਾਜ ਲਈ ਤੜਫਦਾ ਰਿਹਾ। ਐਮਰਜੈਂਸੀ ਵਿਚ ਸਰਜੀਕਲ ਵਾਰਡ ਨੰਬਰ 4 ਦੇ ਡਾਕਟਰ ਨੇ ਮਰੀਜ਼ ਨੂੰ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ ਅਤੇ ਉਸ ਨੂੰ ਸਰਜੀਕਲ ਵਾਰਡ ਨੰਬਰ 3 ਵਿਚ ਜਾਣ ਲਈ ਕਿਹਾ ਗਿਆ। ਜਦਕਿ ਸਰਜੀਕਲ ਵਾਰਡ ਨੰਬਰ 3 ਦੇ ਡਾਕਟਰ ਨੇ ਵੀ ਮਰੀਜ਼ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ। ਦਰਦ ਨਾਲ ਤੜਫ਼ਦਾ ਮਰੀਜ਼ ਕਈ ਵਾਰ ਬੇਹੋਸ਼ ਹੋਇਆ। ਮਰੀਜ਼ ਦੀ ਹਾਲਤ ਵਿਗੜਦੀ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਨੂੰ ਕਈ ਵਾਰ ਮਿੰਨਤਾਂ ਕੀਤੀਆਂ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਰੱਬ ਦਾ ਦੂਜਾ ਰੂਪ ਕਹੇ ਜਾਣ ਵਾਲੇ ਡਾਕਟਰ ਦਾ ਦਿਲ ਨਹੀਂ ਪਿਗਲਿਆ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਦਾਅਵਾ ਕੀਤਾ ਗਿਆ ਕਿ ਇਹ ਹਸਪਤਾਲ ਸ਼ਾਨਦਾਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿਚ ਇਕ ਵਿਸ਼ੇਸ਼ ਸਥਾਨ ਹਾਸਲ ਕਰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, 6 ਕਰੋੜ ਤੋਂ ਵਧੇਰੇ ਦੀ ਜਾਇਦਾਦ ਫਰੀਜ਼
ਜਾਣਕਾਰੀ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਿਹਤ ਸੇਵਾਵਾਂ ਦਾ ਭੱਠਾ ਬੈਠਾ ਹੋਇਆ ਹੈ। ਅਧਿਕਾਰੀ ਸਿਹਤ ਸੇਵਾਵਾਂ ਵਿਚ ਸੁਧਾਰ ਲਿਆਉਣ ਵਿਚ ਬੁਰੀ ਤਰ੍ਹਾਂ ਫੇਲ ਸਾਬਿਤ ਹੋ ਰਹੇ ਹਨ। ਬੀਤੀ ਦੇਰ ਸ਼ਾਮ ਮਜੀਠਾ ਰੋਡ ਦੇ ਰਹਿਣ ਵਾਲੇ ਲਾਭ ਸਿੰਘ ਦੇ ਪਰਿਵਾਰਕ ਮੈਂਬਰ ਦੀ ਲੱਤ ਬੁਰੀ ਤਰ੍ਹਾਂ ਖਰਾਬ ਹੋਣ ਕਾਰਨ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ਵਿਚ ਲੈ ਕੇ ਗਏ ਸਨ। ਐਮਰਜੈਂਸੀ ਵਿਚ ਵਾਰਡ ਨੰਬਰ ਸਰਜੀਕਲ 3 ਦੀ ਵਾਰੀ ਸੀ, ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮੌਕੇ ’ਤੇ ਡਾਕਟਰ ਨਿਤਿਨ ਮੌਜੂਦ ਸੀ। ਉਨ੍ਹਾਂ ਡਾ. ਨਿਤਿਨ ਨੂੰ ਦੱਸਿਆ ਕਿ ਉਨ੍ਹਾਂ ਦੇ ਮਰੀਜ਼ ਦਾ ਇਲਾਜ ਇਸੇ ਹਸਪਤਾਲ ਵਿਚ ਚੱਲ ਰਿਹਾ ਹੈ, ਹੁਣ ਹਾਲਤ ਜ਼ਿਆਦਾ ਵਿਗੜ ਗਈ ਹੈ, ਜਿਸ ਕਾਰਨ ਉਹ ਉਸ ਨੂੰ ਐਮਰਜੈਂਸੀ ਵਿਚ ਲੈ ਕੇ ਆਏ ਪਰ ਮੌਕੇ ’ਤੇ ਮੌਜੂਦ ਡਾਕਟਰ ਨਿਤਿਨ ਨੇ ਉਸ ਨੂੰ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ
ਜਦੋਂ ਡਾ. ਨਿਤਿਨ ਨੂੰ ਪੁੱਛਿਆ ਗਿਆ ਕਿ ਉਹ ਉਸ ਨੂੰ ਦਾਖ਼ਲ ਕਿਉਂ ਨਹੀਂ ਕਰ ਰਹੇ ਤਾਂ ਉਸ ਨੇ ਜਵਾਬ ਦੇਣ ਤੋਂ ਮਨ੍ਹਾ ਕਰ ਦਿੱਤਾ। ਫਿਰ ਉਨ੍ਹਾਂ ਨੇ ਆਪਣੇ ਇਕ ਜਾਣਕਾਰ ਨੂੰ ਫੋਨ ਕੀਤਾ ਤਾਂ ਜਾਣਕਾਰ ਨੇ ਕਿਹਾ ਕਿ ਉਸ ਦੀ ਗੱਲ ਡਾਕਟਰ ਨਾਲ ਗੱਲ ਕਰਵਾਈ ਜਾਵੇ ਪਰ ਡਾ. ਨਿਤਿਨ ਨੇ ਗੱਲ ਕਰਨ ਤੋਂ ਵੀ ਮਨ੍ਹਾ ਕਰ ਦਿੱਤਾ। ਕਾਫੀ ਵਾਰ ਮਿੰਨਤਾਂ ਤਰਲੇ ਕਰਨ ਤੋਂ ਬਾਅਦ ਡਾ. ਨਿਤਿਨ ਨੇ ਗੱਲ ਕੀਤੀ ਅਤੇ ਉਨ੍ਹਾਂ ਦੇ ਜਾਣਕਾਰ ਨੂੰ ਡਾ. ਨਿਤਿਨ ਨੇ ਸਾਫ਼ ਕਹਿ ਦਿੱਤਾ ਕਿ ਇਹ ਉਨ੍ਹਾਂ ਦਾ ਮਰੀਜ਼ ਨਹੀਂ ਹੈ, ਇਸ ਨੂੰ ਸਰਜੀਕਲ ਵਾਰਡ ਨੰਬਰ 3 ਵਿਚ ਭੇਜ ਦਿਓ। ਜਦੋਂ ਉਸ ਨੂੰ ਕਿਹਾ ਗਿਆ ਕਿ ਮਰੀਜ਼ ਦੀ ਹਾਲਤ ਜ਼ਿਆਦਾ ਗੰਭੀਰ ਹੈ ਅਤੇ ਇਸ ਲਈ ਉਸ ਨੂੰ ਐਮਰਜੈਂਸੀ ਵਿਚ ਲਿਆਂਦਾ ਗਿਆ ਹੈ ਤਾਂ ਇਹ ਸੁਣ ਕੇ ਡਾਕਟਰ ਨੇ ਫੋਨ ਕੱਟ ਦਿੱਤਾ ਅਤੇ ਪਰਿਵਾਰ ਵਾਲਿਆਂ ਨੂੰ ਉਸ ਨੂੰ ਸਰਜੀਕਲ ਵਾਰਡ ਨੰਬਰ 3 ਵਿਚ ਲੈ ਜਾਣ ਲਈ ਕਿਹਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਉਸ ਨੂੰ ਸਰਜੀਕਲ ਵਾਰਡ ਨੰਬਰ 3 ਵਿਚ ਲੈ ਕੇ ਗਏ ਤਾਂ ਉਨ੍ਹਾਂ ਨੇ ਵੀ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਉਹ ਦੁਬਾਰਾ ਐਮਰਜੈਂਸੀ ਵਿਚ ਆਏ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਕਹਿਣਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਨ੍ਹਾਂ ਨੇ ਇਲਾਜ ਕਰਵਾਉਣਾ ਹੈ ਤਾਂ ਜਦੋਂ ਸਰਜੀਕਲ ਵਾਰਡ ਨੰਬਰ 3 ਦੀ ਦੋ ਦਿਨ ਬਾਅਦ ਵਾਰੀ ਆਵੇਗੀ ਤਾਂ ਉਦੋਂ ਮਰੀਜ਼ ਨੂੰ ਲੈ ਕੇ ਆਉਣਾ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਮਰੀਜ਼ ਨੂੰ ਕੁਝ ਹੋ ਜਾਂਦਾ ਹੈ ਤਾਂ ਕੌਣ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ- ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਜਹਾਨੋਂ ਰੁਖ਼ਸਤ
ਮੈਡੀਕਲ ਸੁਪਰਡੈਂਟ ਨਹੀਂ ਚੁੱਕਦੇ ਫ਼ੋਨ, ਕੁਰਸੀ ਦਾ ਹੈ ਖੁਮਾਰ
ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਹਸਪਤਾਲ ਦਾ ਕੰਮ ਸਹੀ ਢੰਗ ਨਾਲ ਨਹੀਂ ਕਰ ਪਾ ਰਹੇ ਹਨ, ਜਦੋਂ ਵੀ ਹਸਪਤਾਲ ਵਿਚ ਮਰੀਜ਼ਾਂ ਦਾ ਸ਼ੋਸ਼ਣ ਹੁੰਦਾ ਹੈ ਜਾਂ ਡਾਕਟਰ ਮਰੀਜ਼ਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਮਰੀਜ਼ ਪ੍ਰੇਸ਼ਾਨ ਹੋ ਜਾਂਦੇ ਹਨ। ਜਦੋਂ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਦੇ। ਵੈਸੇ ਤਾਂ ਡਾ. ਕਰਮਜੀਤ ਸਿੰਘ ਲੋਕਾਂ ਨੂੰ ਦੱਸਦੇ ਹਨ ਕਿ ਸਿਹਤ ਮੰਤਰੀ ਉਨ੍ਹਾਂ ਦੇ ਸੀਨੀਅਰ ਹਨ ਅਤੇ ਉਹ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਸ਼ਾਇਦ ਇਸ ਲਈ ਕਿ ਸਿਹਤ ਮੰਤਰੀ ਦਾ ਹੱਥ ਡਾ. ਕਰਮਜੀਤ ਸਿੰਘ ਦੀ ਪਿੱਠ ’ਤੇ ਹੈ, ਇਸ ਲਈ ਉਹ ਨਾ ਤਾਂ ਮਰੀਜ਼ਾਂ ਦਾ ਸ਼ੋਸ਼ਣ ਰੋਕਣ ਲਈ ਗੰਭੀਰਤਾ ਦਿਖਾਉਂਦੇ ਹਨ ਅਤੇ ਨਾ ਹੀ ਉਹ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਤੁਲਨ ਵਿਗੜਨ ਨਾਲ ਦਰਖ਼ਤ 'ਚ ਟਕਰਾਈ ਕਾਰ, ਚਾਲਕ ਦੀ ਮੌਤ
NEXT STORY