ਪਠਾਨਕੋਟ (ਧਰਮਿੰਦਰ)- ਪਿਛਲੇ ਦਿਨੀਂ ਸ਼ਹਿਰ ਦੇ ਤੂੜੀ ਵਾਲੇ ਚੌਂਕ ਵਿਖੇ ਹੋਈ ਫਾਇਰਿੰਗ ਨੂੰ ਲੈ ਕੇ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 15 ਲੋਕ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪਠਾਨਕੋਟ ਨੇ ਕਿਹਾ ਕਿ 10 ਜੁਲਾਈ ਨੂੰ ਸ਼ਹਿਰ ਵਿਖੇ ਹੋਈ ਫਾਇਰਿੰਗ ਨੂੰ ਲੈ ਕੇ ਪੁਲਸ ਲਗਾਤਾਰ ਤਫਤੀਸ਼ ਕਰ ਰਹੀ ਸੀ ਅਤੇ ਆਰੋਪੀਆਂ ਦੀ ਭਾਲ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਇਸ ਘਟਨਾ ਮਾਸਟਰ ਮਾਈਂਡ ਸਣੇ ਕੁਲ ਚਾਰ ਆਰੋਪੀਆਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ 'ਚ ਕੁੱਲ 15 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਦੀ ਭਾਲ ਲਈ ਟੀਮਾਂ ਬਣਾਈਆਂ ਗਈਆਂ ਹਨ।
ਇਹ ਵੀ ਪੜ੍ਹੋ-ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਐਲਾਨ
ਇਸ ਮੌਕੇ ਡੀ. ਐੱਸ. ਪੀ. ਪਠਾਨਕੋਟ ਨੇ ਸ਼ਰਾਰਤੀ ਅੰਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਪੰਜਾਬ ਪੁਲਸ ਉਸ ਨਾਲ ਸਖ਼ਤੀ ਨਾਲ ਪੇਸ਼ ਆਵੇਗੀ ਅਤੇ ਕਿਸੇ ਵੀ ਆਰੋਪੀ ਨੂੰ ਬਖਸ਼ਿਆ ਨਹੀਂ ਜਾਵੇਗਾ ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਤਰੀ ਕਟਾਰੂਚੱਕ ਨੇ ਦਰਜਨ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ 80 ਲੱਖ ਰੁਪਏ ਦੇ ਵੰਡੇ ਚੈੱਕ
NEXT STORY