ਤਰਨ ਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਇਕ ਪਿਸਤੌਲ, 3 ਜ਼ਿੰਦਾ ਰੌਂਦ ਅਤੇ ਸਫ਼ਾਰੀ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਪੁਲਸ ਵਲੋਂ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਵਲੋਂ ਮਾੜੇ ਅਨਸਰਾਂ 'ਤੇ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਚੌਂਕੀ ਟਾਉਨ ਦੇ ਇੰਚਾਰਜ ਬਲਦੇਵ ਸਿੰਘ ਜਦੋਂ ਸਮੇਤ ਪੁਲਸ ਪਾਰਟੀ ਨਜ਼ਦੀਕ ਹਰੀਰਾਮ ਸ਼ੈਲਰ ਵਿਖੇ ਮੌਜੂਦ ਸਨ ਤਾਂ ਇਕ ਸਫ਼ਾਰੀ ਗੱਡੀ ਨੂੰ ਰੋਕਦੇ ਹੋਏ ਤਲਾਸ਼ੀ ਲੈਣ ਉਪਰੰਤ ਚਾਲਕ ਬਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਲਾਸੌਰ ਨੂੰ ਇਕ ਨਾਜਾਇਜ਼ 32 ਬੋਰ ਪਿਸਤੌਲ, 3 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਥਾਣੇਦਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ: 'ਸਕੂਲ ਆਫ਼ ਐਮੀਨੈਂਸ' 'ਚ ਪ੍ਰਤੀ ਜਮਾਤ ਸਿਰਫ਼ ਇਕ ਸੈਕਸ਼ਨ ਹੋਵੇਗਾ
NEXT STORY