ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਪੁਲਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਥਾਣਾ ਰੰਗੜ ਨੰਗਲ ਦੀ ਪੁਲਸ ਵੱਲੋਂ ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਅੱਜ ਸਰਚ ਮੁਹਿੰਮ ਚਲਾਈ ਗਈ। ਗੱਲਬਾਤ ਕਰਦੇ ਹੋਏ ਸਬ-ਇੰਸਪੈਕਟਰ ਨਰਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਐੱਸ. ਐੱਸ. ਪੀ. ਸਤਿੰਦਰ ਸਿੰਘ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿਚ ਜੈਤੋ ਸਰਜਾ ਅਤੇ ਨੇੜੇ ਦੇ ਪਿੰਡਾਂ ’ਚ ਪੁਲਸ ਪਾਰਟੀ ਸਰਚ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਲੁਧਿਆਣਾ ਬੰਬ ਕਾਂਡ ਮਾਮਲੇ ’ਚ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਆਈ ਸਾਹਮਣੇ, ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਜਿੱਥੇ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਲਾਕੇ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਪੁਲਸ ਵੱਲੋਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਏ. ਐੱਸ. ਆਈ. ਹਰਜਿੰਦਰ ਸਿੰਘ ਕੋਹਾੜ, ਹਰਪਿੰਦਰ ਸਿੰਘ, ਜਤਿੰਦਰਪਾਲ ਸਿੰਘ, ਰਛਪਾਲ ਸਿੰਘ, ਹਰਦੇਵ ਸਿੰਘ ਆਦਿ ਹਾਜ਼ਰ ਸਨ।
ਤਰਨਤਾਰਨ 'ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ ਮਾਸੂਮ ਬੱਚੀ ਦੀ ਮੌਤ (ਤਸਵੀਰਾਂ)
NEXT STORY