ਅੰਮ੍ਰਿਤਸਰ (ਇੰਦਰਜੀਤ)- ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਜਸਵੰਤ ਸਿੰਘ ਨੂੰ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵੱਲੋਂ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਮੁਲਜ਼ਮ ਥਾਣੇਦਾਰ ’ਤੇ ਅਦਾਲਤ ਵਿਚ ਜ਼ਮਾਨਤ ਕਰਵਾਉਣ ਲਈ ਰਿਸ਼ਵਤ ਲੈਣ ਦਾ ਦੋਸ਼ ਹੈ। ਪਿਛਲੀ ਘਟਨਾਕ੍ਰਮ ਵਿਚ ਸੋਹੇਲ ਕੁਮਾਰ ਵਾਸੀ ਅੰਮ੍ਰਿਤਸਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਐਕਸ਼ਨ ਲਾਈਨ ’ਤੇ ਸ਼ਿਕਾਇਤ ਭੇਜੀ ਸੀ ਕਿ ਥਾਣਾ ਸਿਵਲ ਲਾਈਨ ਵਿਚ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਉਪਰੰਤ ਜਾਂਚ ਲਈ ਜਦੋਂ ਉਹ ਮਾਮਲਾ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਦੇ ਕੋਲ ਪੁੱਜਾ ਤਾਂ ਮਾਮਲੇ ਦੀ ਤਫ਼ਤੀਸ਼ ਸ਼ੁਰੂ ਹੋ ਗਈ, ਜਿਸ ਵਿਚ ਪਾਇਆ ਗਿਆ ਕਿ ਏ. ਐੱਸ. ਆਈ. ਜਸਵੰਤ ਸਿੰਘ ਨੇ ਸੋਹੇਲ ਕਪੂਰ ਤੋਂ 10 ਹਜ਼ਾਰ ਰੁਪਏ ਬਤੌਰ ਰਿਸ਼ਵਤ ਲਈ ਸੀ।
ਇਹ ਵੀ ਪੜ੍ਹੋ- ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਖ਼ਿਲਾਫ਼ ਮਾਮਲਾ ਚੱਲ ਰਿਹਾ ਸੀ, ਜਿਸ ਵਿਚ ਥਾਣਾ ਸਿਵਲ ਲਾਈਨ ਵਿਚ ਤਾਇਨਾਤ ਥਾਣੇਦਾਰ ਜਸਵੰਤ ਸਿੰਘ ਨੇ ਉਸ ਦੇ ਪਿਤਾ ਦੀ ਅਦਾਲਤ ਤੋਂ ਜ਼ਮਾਨਤ ਕਰਵਾਉਣ ਲਈ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਮੁਲਜ਼ਮ ਥਾਣੇਦਾਰ ਨੇ ਸ਼ਿਕਾਇਤਕਰਤਾ ’ਤੇ ਦਬਾਅ ਬਣਾਇਆ ਸੀ ਕਿ ਜੇਕਰ ਉਸ ਨੇ ਰਿਸ਼ਵਤ ਦੇ ਤੌਰ ’ਤੇ ਪੈਸੇ ਨਾ ਦਿੱਤੇ ਤਾਂ ਉਹ ਉਸ ਦੇ ਪਿਤਾ ਦੀ ਜ਼ਮਾਨਤ ਨਹੀਂ ਹੋਣ ਦੇਵੇਗਾ। ਮਜ਼ਬੂਰੀਵਸ ਸੋਹੇਲ ਕਪੂਰ ਨੂੰ ਏ. ਐੱਸ. ਆਈ. ਦੀ ਸ਼ਰਤ ਮੰਨਣੀ ਪਈ ਅਤੇ 50 ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰ ਲਿਆ। ਇਸ ਦੀ ਪਹਿਲੀ ਕਿਸ਼ਤ ਵਿਚ 10 ਹਜ਼ਾਰ ਰੁਪਏ ਦੇਣਾ ਤੈਅ ਹੋਇਆ ਸੀ, ਜੋ ਮੁਲਜ਼ਮ ਨੇ ਲੈ ਲਏ ਸਨ।
ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਰਬੰਦ ਪੁਲਸ ਸਟੇਸ਼ਨ ’ਤੇ ਅੱਤਵਾਦੀ ਹਮਲਾ, DSP ਸਣੇ 2 ਗਾਰਡਾਂ ਦੀ ਮੌਤ
ਸ਼ਿਕਾਇਤਕਰਤਾ ਕੋਲ ਆਪਣੀ ਅਸਲੀਅਤ ਪੇਸ਼ ਕਰਨ ਲਈ ਰਿਕਾਰਡਿੰਗ ਆਦਿ ਦੇ ਪੁਖਤਾ ਸਬੂਤ ਸਨ। ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਅੰਮ੍ਰਿਤਸਰ ਬਾਰਡਰ ਰੇਂਜ ਵਰਿੰਦਰ ਸਿੰਘ ਸੰਧੂ ਵੱਲੋਂ ਗਠਿਤ ਕੀਤੀ ਗਈ ਜਾਂਚ ਟੀਮ ਨੇ ਏੇ. ਐੱਸ. ਆਈ. ਜਸਵੰਤ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਦੀ ਲੈਣਦਾਰੀ ’ਚ ਮੁਲਜ਼ਮ ਪਾਇਆ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਮਾਣਯੋਗ ਜੱਜ ਨੇ ਉਸ ਨੂੰ ਨਿਆਇਕ ਹਿਰਾਸਤ ਵਿਚ ਜੇਲ ਭੇਜਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸਿੱਖਾਂ ਲਈ ਪੱਗ ਸਿਰ ਦਾ ਤਾਜ ਉਸ ਦੀ ਥਾਂ ਲੋਹਟੋਪ ਨਹੀਂ ਲੈ ਸਕਦੇ: ਬੀਬੀ ਜਗੀਰ ਕੌਰ
NEXT STORY