ਅੰਮ੍ਰਿਤਸਰ (ਸਰਬਜੀਤ)- ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫ਼ਾਰਮ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖ਼ੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ।
ਇਹ ਵੀ ਪੜ੍ਹੋ- ਨਸ਼ਾ ਕਰਨ ਤੋਂ ਰੋਕਣ 'ਤੇ ਰਿਸ਼ਤਿਆਂ 'ਚ ਆਈ ਦਰਾੜ, ਜੀਜੇ ਨੇ ਸਾਲੇ ਦੇ ਘਰ ਆ ਕੇ ਚਲਾਈਆਂ ਗੋਲੀਆਂ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 87- ਬਾਬਾ ਬਕਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ 95-ਵੇਰਕਾ ਲਈ ਉੱਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, 96-ਅੰਮ੍ਰਿਤਸਰ ਸ਼ਹਿਰ ਪੂਰਬੀ ਲਈ ਜਾਇੰਦਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 97-ਅੰਮ੍ਰਿਤਸਰ ਸ਼ਹਿਰ ਕੇਂਦਰੀ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, 98-ਅੰਮ੍ਰਿਤਸਰ ਸ਼ਹਿਰ ਪੱਛਮੀ ਲਈ ਵਧੀਕ ਚੀਫ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ, 99-ਚੋਗਾਵਾਂ ਲਈ ਉੱਪ ਮੰਡਲ ਮੈਜਿਸਟ੍ਰੇਟ ਲੋਪੋਕੇ, 100-ਅਜਨਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅਜਨਾਲਾ, 101-ਗੁਰੂ ਕਾ ਬਾਗ ਲਈ ਉੱਪ ਮੰਡਲ ਮੈਜਿਸਟ੍ਰੇਟ ਮਜੀਠਾ, 102-ਜੰਡਿਆਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਅਤੇ 103-ਮੱਤੇਵਾਲ ਲਈ ਸਹਾਇਕ ਕਮਿਸ਼ਨਰ ਜਨਰਲ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਵਲ ਕੇਸਾਧਾਰੀ ਸਿੱਖ ਵਿੱਚ ਗੁਰਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫ਼ਾਰਮ ਨੰਬਰ 1 ਭਰਨ ਦੀ ਖੇਚਲ ਅਤੇ ਫਾਰਮ ਵਿਅਕਤੀ ਦੇ ਰੂਪ ਵਿੱਚ ਹੀ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 1 ਜ਼ਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ https://amritsar.nic.in/ ਉਪਲੱਬਧ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਟਲ ’ਚ ਚੱਲ ਰਹੇ ਜੂਏ ਦਾ ਪਰਦਾਫ਼ਾਸ਼, 50 ਹਜ਼ਾਰ ਨਕਦੀ ਤੇ ਤਾਸ਼ ਦੇ ਪੱਤੇ ਸਣੇ 8 ਗ੍ਰਿਫ਼ਤਾਰ
NEXT STORY