ਅੰਮ੍ਰਿਤਸਰ (ਛੀਨਾ)- ਪੰਜਾਬ ਸਰਕਾਰ ਦੀਆਂ ਫੂਡ ਏਜੰਸੀਆਂ ਦੇ ਗੋਦਾਮਾਂ ’ਚ ਢੋਆ-ਢੋਆਈ ਦਾ ਕੰਮ ਕਰਨ ਵਾਲੀਆਂ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਦਾ ਇਕ ਵਫ਼ਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਘਣਸ਼ਿਆਮ ਥੂਰੀ ਨੂੰ ਚੰਡੀਗੜ੍ਹ ’ਚ ਮਿਲਿਆ । ਮਜ਼ਦੂਰਾਂ ਦੀ ਮਿਹਨਤ ਦਾ ਰੇਟ ਤੈਅ ਕਰਨ ਸਮੇਤ ਸਿੱਧੇ ਭੁਗਤਾਨ ਲਈ ਪੱਲੇਦਾਰਾਂ ਦਾ ਬੋਰਡ ਬਣਾਉਣ ਵਾਸਤੇ ਮੰਗ-ਪੱਤਰ ਸੌਂਪਿਆ।
ਇਹ ਵੀ ਪੜ੍ਹੋ- ਮਨਪ੍ਰੀਤ ਬਾਦਲ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ
ਇਸ ਮੌਕੇ ਡਾਇਰੈਕਟਰ ਘਣਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਸਲੇ ਦੇ ਹੱਲ ਵਾਸਤੇ ਬਣਾਈ ਗਈ ਸਬ-ਕਮੇਟੀ ਦੀ ਸਿਫਾਰਿਸ਼ ’ਤੇ ਪੱਲੇਦਾਰ ਮਜ਼ਦੂਰਾਂ ਦੇ ਹੱਕ ’ਚ ਬੋਰਡ ਬਣਾਉਣ ਦਾ ਪ੍ਰਸਤਾਵ ਤਿਆਰ ਕਰ ਕੇ ਇਕ ਹਫਤੇ ਦੇ ਅੰਦਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ਤਾਂ ਜੋ ਸਰਕਾਰ ਆਪਣੀ ਮੋਹਰ ਲਗਾ ਕੇ ਇਸ ਨੂੰ ਜਲਦ ਅਮਲੀਜਾਮਾ ਪਹਿਨਾ ਸਕੇ।
ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ
ਵਫ਼ਦ ’ਚ ਸ਼ਾਮਲ ਗੱਲਾ ਮਜ਼ਦੂਰ ਯੂਨੀਅਨ ਰਜਿ. ਨੰ. 555 ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਗੋਲਡੀ, ਐੱਮ. ਪੀ. ਫੂਡ ਹੈਂਡਲਿੰਗ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਕੇਵਲ ਸਿੰਘ, ਫੂਡ ਐਂਡ ਅਲਾਇਡ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਸਹੋਤਾ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਛਿੰਦਰਪਾਲ ਸਿੰਘ ਤੇ ਪੰਜਾਬ ਪੱਲੇਦਾਰ ਯੂਨੀਅਨ ਏਟਕ ਦੇ ਜਨਰਲ ਸਕੱਤਰ ਰਣਜੀਤ ਸਿੰਘ ਕਲਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਮਦਿਲੀ ਸਦਕਾ ਪੱਲੇਦਾਰਾਂ ਦਾ ਬੋਰਡ ਬਣਾਉਣ ਦਾ ਕਾਰਜ ਆਰੰਭ ਹੋ ਗਿਆ ਹੈ, ਜਿਸ ਨਾਲ ਹੁਣ ਫੂਡ ਏਜੰਸੀਆਂ ’ਚੋਂ ਠੇਕੇਦਾਰੀ ਸਿਸਟਮ ਨੂੰ ਵੀ ਖ਼ਤਮ ਕਰਨ ਦਾ ਰਾਹ ਪੱਧਰ ਹੋ ਜਾਵੇਗਾ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ
NEXT STORY