ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਨਵੇਂ ਸਾਲ ਨੂੰ ਮੁੱਖ ਰੱਖਦੇ ਹੋਏ ਅੱਜ ਐੱਸਐੱਸਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸਪੀ (ਡੀ) ਪ੍ਰਿਥੀਪਾਲ ਸਿੰਘ ਦੀ ਅਗਵਾਈ ਹੇਠਾਂ ਥਾਣਾ ਦੀਨਾਨਗਰ, ਦੌਰਾਗਲਾ, ਬਹਿਰਾਮਪੁਰ, ਪੁਰਾਣਾ ਸ਼ਾਲਾ ਦੀ ਪੁਲਸ ਫੋਰਸ ਵਲੋਂ ਦੀਨਾਨਗਰ ਵਿਖੇ ਫਲੈਗ ਮਾਰਚ ਕੀਤਾ ਗਿਆ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਇਹ ਫਲੈਗ ਮਾਰਚ ਦੀਨਨਗਰ ਥਾਣੇ ਤੋਂ ਸ਼ੁਰੂ ਹੁੰਦਾ ਹੋਇਆ ਬਾਜ਼ਾਰ ਦੇ ਵੱਖ-ਵੱਖ ਹਿੱਸਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਆਦਿ ਅੰਦਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸਪੀ (ਡੀ) ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖ ਦੇ ਹੋਏ ਇਹ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਪੂਰੇ ਸਰਹੱਦੀ ਇਲਾਕੇ ਅੰਦਰ ਕੋਈ ਸ਼ਰਾਰਤੀ ਅਨਸਰ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਤਰੁੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੋਟਲ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹੋਟਲ ਵਿੱਚ ਠਹਿਰਨ ਵਾਲੇ ਹਰੇਕ ਵਿਅਕਤੀ ਦਾ ਪੂਰਾ ਪਰੂਫ ਰੱਖਿਆ ਜਾਵੇ। ਇਸੇ ਤਰ੍ਹਾਂ ਹੀ ਸਰਹੱਦੀ ਖੇਤਰ ਅੰਦਰ ਵੀ ਪੁਲਸ ਨਾਕਿਆਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਕਿ ਨਵੇਂ ਸਾਲ ਦੇ ਮੌਕੇ ਕੋਈ ਮਾੜਾ ਅਨਸਰ ਸਿਰ ਨਾ ਚੁੱਕ ਸਕੇ, ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮ ਹਾਜ਼ਰ ਸਨ ।
ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਫਿਰ ਸੁਰਖੀਆਂ 'ਚ, 7 ਮੋਬਾਈਲ ਸਣੇ ਹੋਰ ਨਸ਼ੀਲਾ ਪਦਾਰਥ ਬਰਾਮਦ
NEXT STORY