ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 60 ਨਸ਼ੀਲੇ ਕੈਪਸੂਲ 60 ਕੂਲਲਿਪ, 9 ਪੁਡ਼ੀਆਂ ਜਰਦਾ, 189 ਨਸ਼ੀਲੀਆਂ ਗੋਲੀਆਂ ਅਤੇ 4 ਸਿਮ ਬਰਾਮਦ ਕਰਦੇ ਹੋਏ ਜੇਲ ਦੇ 2 ਵਾਰਡਰਾਂ ਸਮੇਤ 3 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਵੱਲੋਂ ਅਚਾਨਕ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੱਪੜੇ 'ਚ ਲਪੇਟੇ ਹੋਏ 60 ਲਾਲ ਰੰਗ ਦੇ ਨਸ਼ੀਲੇ ਕੈਪਸੂਲ,60 ਕੂਲਲਿਪ, 9 ਪੁੜੀਆਂ ਜਰਦਾ ਬਰਾਮਦ ਕੀਤੀਆਂ ਹਨ। ਸੀ.ਸੀ.ਟੀ.ਵੀ ਫੁਟੇਜ਼ ਦੌਰਾਨ ਕੀਤੀ ਗਈ ਜਾਂਚ ਦੌਰਾਨ ਸੰਤਰੀ ਰਸ਼ਪਾਲ ਸਿੰਘ ਬੜੀ ਹੁਸ਼ਿਆਰੀ ਨਾਲ ਆਪਣਾ ਲਿਫਾਫਾ ਗੇਟ ਕੋਲ ਰੱਖਦਾ ਹੈ, ਜੋ ਇਸ ਨੇ ਇਹ ਸਾਮਾਨ ਮਨਜਿੰਦਰ ਸਿੰਘ ਨੂੰ ਦਿੱਤਾ ਜਾਣਾ ਸੀ ਅਤੇ ਨਸ਼ੀਲਾ ਪਦਾਰਥ ਵਾਰਡਰ ਲਵਜੀਤ ਸਿੰਘ ਦੇ ਬਿਸਤਰੇ ਦੀ ਤਲਾਸ਼ੀ ਦੌਰਾਨ ਉਸ ਵਿਚੋਂ 189 ਨਸ਼ੀਲੀਆਂ ਗੋਲੀਆਂ ਅਤੇ ਚਾਰ ਸਿਮ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਵਾਰਡਰ ਰਸ਼ਪਾਲ ਸਿੰਘ ਅਤੇ ਵਾਰਡਰ ਲਵਜੀਤ ਸਿੰਘ ਤੋਂ ਇਲਾਵਾ ਮਨਜਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਹਾਲੀ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
NEXT STORY