ਅੰਮ੍ਰਿਤਸਰ, (ਵਡ਼ੈਚ)- ਓਮ ਪ੍ਰਕਾਸ਼ ਸੋਨੀ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਕ ਉੱਚ ਪੱਧਰੀ ਟੀਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ’ਚ ਪੈਂਦੇ ਮੂਲੇ ਚੱਕ, ਫਤਿਹ ਸਿੰਘ ਕਾਲੋਨੀ ਤੇ ਭਗਤਾਂਵਾਲਾ ਦਾ ਦੌਰਾ ਕੀਤਾ ਗਿਆ। ਟੀਮ ’ਚ ਚੰਡੀਗਡ਼੍ਹ ਤੋਂ ਆਏ ਚੀਫ ਇੰਜੀਨੀਅਰ ਮੁਖਤਿਆਰ ਸਿੰਘ, ਸੀਵਰੇਜ ਬੋਰਡ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀ ਅਨੁਰਾਗ ਮਹਾਜਨ ਐੱਸ. ਈ., ਐਕਸੀਅਨ ਪੰਕਜ ਜੈਨ, ਐੱਸ. ਡੀ. ਓ. ਗੁਰਦੀਪ ਸਿੰਘ (ਦੋਵੇਂ ਜੇ. ਈ.), ਰਾਜੀਵ ਕੁਮਾਰ, ਵਿਕਰਮ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ ਤੇ ਪਰਮਜੀਤ ਚੋਪਡ਼ਾ ਸ਼ਾਮਿਲ ਸਨ।
®ਇਸ ਮੌਕੇ ਚੀਫ ਇੰਜ. ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਸੀਵਰੇਜ ਸਿਸਟਮ ਬੰਦ ਹੈ, ਜਿਸ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਖਤਿਆਰ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਹਦਾਇਤਾਂ ਅਨੁਸਾਰ ਉਹ ਇਥੇ ਦੌਰਾ ਕਰਨ ਆਏ ਹਨ ਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ ਸੀਵਰੇਜ ਸਿਸਟਮ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਸੀਵਰੇਜ ਸਿਸਟਮ ਨੂੰ ਸਾਫ ਕਰਵਾਇਆ ਜਾਵੇਗਾ, ਜਿਸ ’ਤੇ ਲਗਭਗ 1 ਕਰੋਡ਼ ਰੁਪਏ ਖਰਚ ਆਉਣਗੇ।
®ਇਸ ਮੌਕੇ ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਸੋਨੀ ਦੀਆਂ ਹਦਾਇਤਾਂ ਅਨੁਸਾਰ ਇਸ ਟੀਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਮੰਗ ਸੀ ਕਿ ਸਾਰੇ ਸੀਵਰੇਜ ਸਿਸਟਮ ਦੀ ਸਾਫ-ਸਫਾਈ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਿਕਾਸ ਕੰਮਾਂ ’ਚ ਖਡ਼ੋਤ ਨਹੀਂ ਆਉਣ ਦਿੱਤੀ ਜਾਵੇਗੀ।
50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
NEXT STORY