ਅੰਮ੍ਰਿਤਸਰ (ਦੀਪਕ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ।
ਇਹ ਵੀ ਪੜ੍ਹੋ- ਪੇਸ਼ੀ ’ਤੇ ਨਹੀਂ ਪਹੁੰਚ ਸਕੇ ਓ. ਪੀ. ਸੋਨੀ, ਅਦਾਲਤ ਨੇ ਦਿੱਤਾ ਇਕ ਦਿਨ ਦਾ ਹੋਰ ਸਮਾਂ, ਦਿੱਤੇ ਮੈਡੀਕਲ ਜਾਂਚ ਦੇ ਹੁਕਮ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਇਹ ਵੀ ਪੜ੍ਹੋ- ਯਮੁਨਾ ਦੇ ਵਧਦੇ ਪਾਣੀ ਨੇ ਚਿੰਤਾ 'ਚ ਪਾਈ 'ਦਿੱਲੀ', CM ਕੇਜਰੀਵਾਲ ਵੱਲੋਂ ਸਕੂਲ ਬੰਦ ਕਰਨ ਦਾ ਐਲਾਨ
ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ, ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਘੋੜੀਆਂ ਪਾਲ ਕਰਦੈ ਲੱਖਾਂ ਰੁਪਏ ਦੀ ਵਾਧੂ ਕਮਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਸਾਲਾਨਾ ਕਰਦੈ ਲੱਖਾਂ ਰੁਪਏ ਦੀ ਕਮਾਈ
NEXT STORY