ਅੰਮ੍ਰਿਤਸਰ,(ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਅੱਜ 1 ਕਰੋਡ਼ 31 ਲੱਖ ਰੁਪਏ ਦਾ ਵਜ਼ੀਫ਼ਾ ਵੰਡਿਆ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 2636 ਵਿਦਿਆਰਥੀਆਂ ਨੂੰ ਵਿੱਦਿਅਕ ਸੈਸ਼ਨ 2020-2021 ਲਈ ਇਹ ਵਜ਼ੀਫ਼ਾ ਵੰਡਿਆ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਛੇਵੀਂ ਤੋਂ ਦਸਵੀਂ ਤਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤਕ 5000 ਰੁਪਏ, ਗ੍ਰੈਜੂਏਸ਼ਨ ਪੱਧਰ ਲਈ 8000 ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਲਈ 10000 ਰੁਪਏ ਵਜ਼ੀਫ਼ਾ ਹਰ ਸਾਲ ਦਿੱਤਾ ਜਾਂਦਾ ਹੈ।
ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੌ ਤੋਂ ਵੱਧ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪਡ਼੍ਹਨ ਵਾਲੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਵਜ਼ੀਫ਼ਾ ਦਿੱਤਾ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ’ਚ ਆਵੇਗੀ ਨਜ਼ਰ
NEXT STORY