ਅੰਮ੍ਰਿਤਸਰ(ਗੁੁਰਪ੍ਰੀਤ):- ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵਲੋਂ ਭਰਵਾਏ ਫਾਰਮ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗਵਰਨਰ ਨੂੰ ਮਿਲਣ ਜਾਵੇਗਾ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਅਹੁਦੇਦਾਰਾਂ ਵਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸੰਬਧੀ ਸੰਗਤਾਂ ਵਲੋਂ ਭਰਵਾਏ ਪ੍ਰਫ਼ਾਰਮੇ ਲੈ ਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਅਹੁਦੇਦਾਰਾਂ ਨੇ ਪੰਜਾਬ ਦੇ ਗਵਰਨਰ ਨੂੰ ਮਿਲਣ ਜਾਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਚੜਦੀਕਲਾ ਮੰਗੀ ਗਈ।
ਇਹ ਵੀ ਪੜ੍ਹੋ- ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ
ਇਸ ਮੌਕੇ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਗਿਆਨੀ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੇ ਲੰਮੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਬੰਦੀ ਸਿੰਘ ਜੋ ਕਿ ਆਪਣੀ ਸਜਾਵਾਂ ਤੋਂ ਵਧ ਸਮਾਂ ਜੇਲ੍ਹਾਂ 'ਚ ਕੱਟ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਹੋਣ ਵਾਲੀ ਧੱਕੇਸ਼ਾਹੀ ਸੰਬੰਧੀ ਅੱਜ ਪੰਜਾਬ ਦੇ ਗਵਰਨਰ ਨੂੰ ਮਿਲਣ ਜਾਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਗਈ ਹੈ।
ਇਹ ਵੀ ਪੜ੍ਹੋ- ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਸਜਾ ਪੂਰੀ ਹੋ ਚੁੱਕੀ ਹੈ, ਇਨ੍ਹਾਂ ਸਾਰੇ ਸਮੁੱਚੀ ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਭਾਈ ਬਲਵੰਤ ਸਿੰਘ ਰਾਜੋਆਨਾ ਦੀ ਸਜਾ ਮੁਆਫ਼ੀ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਬਹੁਤ ਸਾਰੇ ਮੁੱਦੇ ਹਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਸੰਬੰਧਿਤ ਹਨ, ਜੋ ਗਵਰਨਰ ਸਾਬ੍ਹ ਨਾਲ ਬੈਠ ਕੇ ਮਸਲੇ ਹਲ ਕਰਨ ਦੀ ਕੋਸ਼ਿਸ਼ ਕਰਾਂਗੇ। ਪ੍ਰਧਾਨ ਧਾਮੀ ਨੇ ਕਿਹਾ ਅੱਜ ਰਾਜੋਆਣਾ ਪਿਛਲੇ 17 ਸਾਲ ਤੋਂ ਜੇਲ੍ਹ ਦੀ ਕਾਲ ਕੋਠੜੀ 'ਚ ਬੰਦ ਹਨ। 26 ਲੱਖ ਸੰਗਤਾਂ ਦੇ ਜੋ ਪਰਫ਼ਾਰਮੇ ਭਰੇ ਗਏ ਹਨ, ਉਹ ਪ੍ਰਫ਼ਾਰਮੇ ਲੈ ਕੇ ਚੱਲੇ ਹਾਂ।
ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਸਿੱਖਾਂ ਦੀ ਨੁਮਾਇੰਦੇ ਜਥੇਬੰਦੀ ਹੈ। ਹੁਣ ਸਰਕਾਰਾਂ ਨੂੰ ਇਸ ਬਾਰੇ ਸੋਚਣਾ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਵਿਤਕਰਾ ਨਾ ਕੀਤਾ ਜਾਵੇ। ਬੰਦੀ ਸਿੰਘ ਸਜਾ ਪੂਰੀ ਕਰ ਚੁੱਕੇ ਹਨ ਉਹਨਾਂ ਨੂੰ ਦੌਹਰੀ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਭਾਰਤ ਵਰਸ਼ ਦੀ ਆਜ਼ਾਦੀ ਲਈ ਸਿੱਖਾਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਸਿੱਖ ਆਪਣੀ ਵਫਾਦਾਰੀ ਨਿਭਾ ਰਹੇ ਹਨ ।
ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ
ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਤੇ ਬੰਦੀ ਸਿੰਘ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ 26 ਲੱਖ ਦੇ ਪ੍ਰਫਾਰਮੇ ਸੰਗਤਾਂ ਨੇ ਸਾਈਨ ਕਰਕੇ ਦਿੱਤੇ ਹਨ, ਉਹ ਗਵਰਨਰ ਸਾਬ੍ਹ ਨੂੰ ਭੇਜੇ ਗਏ ਹਨ। ਜਥੇਦਾਰ ਨੇ ਕਿਹਾ ਕਿ ਰਜੀਵ ਗਾਂਧੀ ਦੇ ਕਾਤਲ ਜੇਲ੍ਹ 'ਚੋਂ ਰਿਹਾਅ ਹੋ ਚੁੱਕੇ ਹਨ ਪਰ ਬੰਦੀ ਸਿੰਘ ਜਿਨ੍ਹਾਂ ਨੇ ਆਪਣੀ ਧਰਮ ਦੇ ਲਈ ਲੜਾਈ ਲੜੀ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਅੱਜ ਗਵਰਨਰ ਪੰਜਾਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮ ਦਾ ਸਮਾਂ ਦਿੱਤਾ ਹੈ, ਅੱਜ ਪ੍ਰਧਾਨ ਸ਼੍ਰੋਮਣੀ ਕਮੇਟੀ ਹਰਜਿੰਦਰ ਧਾਮੀ ਵਫਤ ਲੈ ਕੇ ਉਹਨਾਂ ਨੂੰ ਮਿਲਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਅਰਦਾਸ ਕੀਤੀ ਗਈ ਹੈ। ਬੰਦੀ ਸਿੰਘ ਰਿਹਾਅ ਹੋਣ ਤਾਂ ਜੋ ਉਹ ਆਪਣੇ ਪਰਿਵਾਰਾਂ ਵਿੱਚ ਖੁਸ਼ੀ-ਖੁਸ਼ੀ ਰਹਿ ਸਕਣ।
ਇਹ ਵੀ ਪੜ੍ਹੋ- ਗੁਰੂਹਰਸਹਾਏ ਵਿਖੇ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁੱਖਦਾਈ: ਐਡ. ਧਾਮੀ
NEXT STORY