ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ 'ਚ ਉਸ ਵੇਲੇ ਮਾਹੌਲ ਤਣਾਅ ਪੂਰਨ ਹੋ ਗਿਆ ਜਦੋਂ ਇੱਕ ਤੇਜ਼ ਰਫਤਾਰ ਸਿਫਟ ਗੱਡੀ ਖੜੇ ਛੇ ਮੋਟਰਸਾਈਕਲਾਂ ਵਿੱਚ ਜਾ ਵੱਜੀ । ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਗੱਡੀ ਮੋਟਰਸਾਈਕਲਾਂ 'ਤੇ ਹੀ ਚਲ ਗਈ ਜਿਸ ਕਾਰਨ ਮੋਟਰਸਾਈਕਲ ਕੁੱਚਲੇ ਗਏ। ਪੁਲਸ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਅੰਮ੍ਰਿਤਸਰ ਬਾਈਪਾਸ 'ਤੇ ਟੋਇਟਾ ਕੰਪਨੀ ਦੀ ਏਜੰਸੀ ਹੈ ਜਿੱਥੇ ਕਿ ਮੁਲਾਜ਼ਮ ਕੰਮ ਕਰਦੇ ਹਨ ਅਤੇ ਆਪਣੇ ਮੋਟਰਸਾਈਕਲ ਏਜੰਸੀ ਸਾਹਮਣੇ ਲਗਾ ਦਿੰਦੇ ਹਨ । ਉਨ੍ਹਾਂ ਨੇ ਕਿਹਾ ਕਿ ਇੱਕ ਤੇਜ਼ ਰਫਤਾਰ ਗੱਡੀ ਆਈ ਅਤੇ ਉਸ ਕੋਲੋਂ ਗੱਡੀ ਕਾਬੂ ਨਹੀਂ ਹੋਈ ਤੇ ਉਸ ਵੱਲੋਂ ਮੋਟਰਸਾਈਕਲਾਂ ਉੱਪਰ ਗੱਡੀ ਚੜਾ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੈ ਪਰ ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕੀ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ । ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਮੁੰਡੇ ਕੰਪਨੀ ਵਿੱਚ 10 ਹਜ਼ਾਰ ਤਨਖਾਹ 'ਤੇ ਕੰਮ ਕਰਦੇ ਹਨ ਅਤੇ ਇੰਨੇ ਜ਼ਿਆਦਾ ਸਮਰਥ ਨਹੀਂ ਹਨ ਕਿ ਨਵੇਂ ਮੋਟਰਸਾਈਕਲ ਲੈਣ। ਉਨ੍ਹਾਂ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ, ਨਾਲ ਹੀ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਮੋਟਰਸਾਈਕਲਾਂ ਦੀ ਭਰਪਾਈ ਵੀ ਹੋਣੀ ਚਾਹੀਦੀ ਹੈ ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ
ਪੁਲਸ ਅਧਿਕਾਰੀਆਂ ਵੱਲੋਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਤੋਂ ਅੰਮ੍ਰਿਤਸਰ ਬਾਈਪਾਸ ਦੇ ਇੱਕ ਭਿਆਨਕ ਹਾਦਸਾ ਹੋਇਆ ਜਿਸ ਤੋਂ ਬਾਅਦ ਅਸੀਂ ਮੌਕੇ ਤੇ ਪੁੱਜੇ ਅਤੇ ਦੋਸ਼ੀ ਨੂੰ ਕਾਬੂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ । ਉਨ੍ਹਾਂ ਨੇ ਕਿਹਾ ਕਿ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ ਜਾਰੀ
NEXT STORY