ਕਲਾਨੌਰ (ਮਨਮੋਹਨ)- ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਵੱਲੋਂ ਦਾਣਾ ਮੰਡੀ ਕਲਾਨੌਰ ਵਿਖੇ ਬਲਾਕ ਕਲਾਨੌਰ ਦੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਪਿੰਡਾਂ ਦੇ ਲੋਕਾਂ ਨਾਲ ਨਸ਼ਿਆਂ ਖ਼ਿਲਾਫ਼ ਅਹਿਮ ਮੀਟਿੰਗ ਕੀਤੀ ਗਈ, ਜਿਸ ’ਚ ਵਿਚਾਰ-ਵਟਾਂਦਰਾ ਕਰਦੇ ਹੋਏ ਸਰਹੱਦੀ ਪਿੰਡਾਂ ’ਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਾਮਬੰਦ ਕੀਤਾ ਅਤੇ ਸਾਰੇ ਲੋਕਾਂ ਦਾ ਪੂਰਾ ਸਹਿਯੋਗ ਮੰਗਿਆ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਾਪਰਿਆ ਬੱਸ ਹਾਦਸਾ, ਕਰੀਬ 39 ਲੋਕਾਂ ਦੀ ਮੌਤ
ਇਸ ਮੌਕੇ ਐੱਸ. ਐੱਸ. ਪੀ. ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਨਤਾ ਦੇ ਸਹਿਯੋਗ ਨਾਲ ਪਿਛਲੇ ਕੁਝ ਮਹੀਨਿਆਂ ਤੋਂ ਨਸ਼ਿਆਂ ਦੇ ਖ਼ਿਲਾਫ਼ ਸਫ਼ਲਤਾਵਾਂ ਹਾਸਲ ਕੀਤੀਆਂ ਹਨ ਅਤੇ ਸਾਡਾ ਮੁੱਖ ਮਕਸਦ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਡਰੱਗਜ਼ ਅਤੇ ਹੋਰ ਨਸ਼ਿਆਂ ਤੋਂ ਮੁਕਤ ਕਰਨਾ ਹੈ। ਇਹ ਸਭ ਜਨਤਾ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ। ਇਸ ਲਈ ਜਨਤਾ ਪੁਲਸ ਦਾ ਪੂਰਾ ਸਹਿਯੋਗ ਕਰੇ।
ਇਹ ਵੀ ਪੜ੍ਹੋ- ਮੋਟਰਸਾਈਕਲ ਸਵਾਰਾਂ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਹਮਲਾਵਰ ਹੋਏ ਫ਼ਰਾਰ
ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ’ਚ ਨਸ਼ਿਆਂ ਦੇ ਖ਼ਿਲਾਫ਼ ਕਮੇਟੀਆਂ ਬਣਾਈਆਂ ਗਈਆਂ ਹਨ, ਜਿਸ ਦੇ ਮੈਂਬਰ ਸਰਪੰਚ ਅਤੇ ਐੱਸ. ਐੱਚ. ਓ. ਹਨ। ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ-ਪੰਚਾਂ, ਮੋਹਤਬਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਜਾਂ ਨਸ਼ਾ ਸਮੱਗਲਰਾਂ ਸਬੰਧੀ ਪਤਾ ਚਲਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਏ. ਐੱਸ. ਪੀ. ਆਦਿੱਤਿਆ ਸਿੰਘ, ਡੀ. ਐੱਸ. ਪੀ. ਗੁਰਵਿੰਦਰ ਸਿੰਘ, ਐੱਸ. ਐੱਚ. ਓ. ਮਨਜੀਤ ਸਿੰਘ ਕਲਾਨੌਰ, ਐੱਸ. ਐੱਚ. ਓ. ਜਬਰਜੀਤ ਸਿੰਘ ਦੋਰਾਂਗਲਾ, ਐੱਸ. ਐੱਚ. ਓ. ਦੀਪਿਕਾ ਬਹਿਰਾਮਪੁਰ, ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਨਸ਼ੇ 'ਚ ਟੱਲੀ ਪੰਜਾਬ ਪੁਲਸ ਮੁਲਾਜ਼ਮ ਦਾ ਕਾਰਾ, ਟਰੈਕਟਰ ਸਵਾਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਕੀਤਾ ਹਾਈ ਵੋਲਟੇਜ਼ ਡਰਾਮਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਓਲੰਪੀਅਨ ਖਿਡਾਰੀਆਂ ਦੀ ਸੂਚੀ ਹੋਵੇਗੀ ਤਿਆਰ : ਡਿਪਟੀ ਕਮਿਸ਼ਨਰ
NEXT STORY