ਅੰਮ੍ਰਿਤਸਰ (ਰਮਨ)- ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਨੇ ਦੱਸਿਆ ਕਿ ਨਗਰ ਨਿਗਮ ਵਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ, ਹੁਣ 10 ਫੀਸਦੀ ਰਿਬੇਟ ਲੈਣ ਲਈ ਆਖਰੀ ਇਕ ਦਿਨ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਨਗਰ ਨਿਗਮ ਵਿਚ ਛੁੱਟੀ ਹੋਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਨਗਰ ਨਿਗਮ ਦਫ਼ਤਰ ਦੇ ਸੀ. ਐੱਫ. ਸੀ. ਕੇਂਦਰ ਖੁੱਲ੍ਹੇ ਰੱਖੇ ਗਏ ਅਤੇ ਅਧਿਕਾਰੀ ਟੈਕਸ ਦੀ ਉਗਰਾਹੀ ਕਰਦੇ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਦੱਸਿਆ ਕਿ ਨਿਗਮ ਦੇ ਗੱਲੇ ਵਿਚ 560 ਪੀ. ਟੀ. ਆਰ. ਦੇ ਨਾਲ 95.65 ਲੱਖ ਰੁਪਏ ਦਾ ਟੈਕਸ ਇਕੱਠਾ ਹੋਇਆ ਹੈ। ਇਸ ਤਰ੍ਹਾਂ ਇਸ ਵਿੱਤੀ ਸਾਲ ’ਚ 1 ਅਪ੍ਰੈਲ 2024 ਤੋਂ ਹੁਣ ਤੱਕ 23.91 ਕਰੋੜ ਰੁਪਏ ਦਾ ਟੈਕਸ ਇਕੱਠਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਭਲਕੇ ਆਖ਼ਰੀ ਦਿਨ 4 ਕਰੋੜ ਰੁਪਏ ਤੋਂ ਵੱਧ ਦਾ ਟੈਕਸ ਇਕੱਠਾ ਹੋਣ ਦੀ ਸੰਭਾਵਨਾ ਹੈ ਜਦੋਂਕਿ ਪਿਛਲੇ ਵਿੱਤੀ ਵਰ੍ਹੇ ਵਿੱਚ 30 ਸਤੰਬਰ ਤੱਕ 27.27 ਕਰੋੜ ਰੁਪਏ ਦਾ ਟੈਕਸ ਇਕੱਠਾ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਦੇ ਮਾਮਲੇ 'ਚ ਪ੍ਰਤਾਪ ਬਾਜਵਾ ਨੇ ਮੰਗੀ ਵਿਜੀਲੈਂਸ ਜਾਂਚ
NEXT STORY