ਤਰਨਤਾਰਨ/ਝਬਾਲ (ਰਮਨ,ਨਰਿੰਦਰ)- ਜ਼ਿਲ੍ਹੇ ਭਰ ਵਿਚ ਆਏ ਦਿਨ ਹੋਣ ਵਾਲੀਆਂ ਚੋਰੀਆਂ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੇ ਲੋਕਾਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰਾਂ, ਲੁਟੇਰਿਆਂ ਵਲੋਂ ਹੁਣ ਗੁਰੂਧਾਮਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਇਕ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਇਕ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਦੋ ਅਣਪਛਾਤੇ ਚੋਰਾਂ ਵਲੋਂ ਇਕ ਲੱਖ ਰੁਪਏ ਗੋਲਕ ਵਿਚੋਂ ਚੋਰੀ ਕਰ ਲਏ ਗਏ। ਇਸ ਵਾਰਦਾਤ ਤੋਂ ਬਾਅਦ ਥਾਣਾ ਝਬਾਲ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਦੇ ਕਸਬਾ ਝਬਾਲ ਅਧੀਨ ਆਉਂਦੇ ਪਿੰਡ ਮੰਨਣ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਾਹਿਬ ਵਿਖੇ ਬੀਤੀ ਤਿੰਨ ਜਨਵਰੀ ਦੀ ਤੜਕਸਾਰ ਸਾਢੇ ਚਾਰ ਵਜੇ 2 ਅਣਪਛਾਤੇ ਚੋਰਾਂ ਵਲੋਂ ਦਸਤਕ ਦਿੰਦੇ ਹੋਏ ਗੋਲਕ ਨੂੰ ਤੋੜਦੇ ਹੋਏ ਉਸ ਵਿਚੋਂ ਕਰੀਬ 1 ਲੱਖ ਰੁਪਏ ਚੋਰੀ ਕਰਕੇ ਲੈ ਗਏ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਅੰਦਰ ਕੈਦ ਹੋ ਗਈ ਹੈ।
ਇਸ ਵਾਰਦਾਤ ਤੋਂ ਬਾਅਦ ਪਿੰਡ ਵਾਸੀਆਂ ਵਿਚ ਜਿੱਥੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਉੱਥੇ ਹੀ ਪੁਲਸ ਪ੍ਰਸ਼ਾਸਨ ਪਾਸੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਇਸ ਘਟਨਾ ਤੋਂ ਬਾਅਦ ਥਾਣਾ ਝਬਾਲ ਦੇ ਏ.ਐੱਸ.ਆਈ ਸਲਵਿੰਦਰ ਸਿੰਘ ਵਲੋਂ ਅਣਪਛਾਤੇ ਚੋਰਾਂ ਖ਼ਿਲਾਫ਼ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਵਿੰਦਰ ਸਿੰਘ ਦੇ ਬਿਆਨਾਂ ਹੇਠ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਾਬਕਾ ਜਥੇਦਾਰ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਹਮਦਰਦੀ ਦਾ ਪ੍ਰਗਟਾਵਾ
NEXT STORY