ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਦੋ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ 'ਚ ਥਾਣਾ ਏਅਰਪੋਰਟ ਦੀ ਪੁਲਸ ਦੇ ਵੱਲੋਂ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਡੀ. ਸੀ. ਪੀ. ਹਰਪ੍ਰੀਤ ਸਿੰਘ ਨੇ ਜਾਣਕਾਰੀ 'ਚ ਦੱਸਿਆ ਕਿ ਇਸ ਮਾਮਲੇ 'ਚ ਦੋਵਾਂ ਲੁਟੇਰਿਆਂ 'ਤੇ ਐੱਫ਼. ਆਈ. ਆਰ ਰਜਿਸਟਰ ਕੀਤੀ ਹੈ, ਜਿਸ 'ਚ ਪੁਲਸ ਟੀਮ ਨੇ ਸੀਸੀਟੀਵੀ ਦੀ ਜਾਂਚ ਕੀਤੀ ਅਤੇ ਉਸ 'ਚ ਇਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਅਵਤਾਰ ਸਿੰਘ ਨਾਂ ਦੇ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਮੁਲਜ਼ਮ ਛੇਹਰਟਾ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਹਸਪਤਾਲ 'ਚ ਦਾਖ਼ਲ ਬੱਚਿਆਂ ਨੂੰ ਮਿਲਣ ਪਹੁੰਚੇ ਹਰਜੋਤ ਬੈਂਸ, ਪ੍ਰਿੰਸੀਪਲ ਖ਼ਿਲਾਫ਼ ਲਿਆ ਸਖ਼ਤ ਐਕਸ਼ਨ
ਉਨ੍ਹਾਂ ਦੱਸਿਆ ਲੁੱਟ-ਖੋਹ ਦੌਰਾਨ ਦੋਵਾਂ ਨੇ 32 ਬੋਰ ਦਾ ਪਿਸਤੌਲ ਇਤਮਾਲ ਕੀਤਾ ਸੀ ਉਹ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 6 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਵੇਲੇ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਮੁਲਜ਼ਮਾਂ ਦਾ ਅੱਜ 4 ਦਿਨਾਂ ਦਾ ਪੁਲਸ ਰਿਮਾਂਡ ਲਿਆ ਹੈ, ਜਿਸ 'ਤੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਹਸਪਤਾਲ 'ਚ ਦਾਖ਼ਲ ਬੱਚਿਆਂ ਨੂੰ ਮਿਲਣ ਪਹੁੰਚੇ ਹਰਜੋਤ ਬੈਂਸ, ਪ੍ਰਿੰਸੀਪਲ ਖ਼ਿਲਾਫ਼ ਲਿਆ ਸਖ਼ਤ ਐਕਸ਼ਨ
ਜ਼ਿਕਰਯੋਗ ਹੈ ਕਿ ਮੁਲਜ਼ਮਾਂ ਵੱਲੋਂ 1 ਲੱਖ ਤੋਂ 25 ਹਜ਼ਾਰ ਤੋਂ ਵਧੇਰੇ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ 'ਚ ਮੁਲਜ਼ਮਾਂ ਨੇ ਕੁੱਝ ਕਪੜੇ ਅਤੇ ਮੋਬਾਇਲ ਫੋਨ ਖ਼ਰੀਦੇ ਸਨ। ਇਸ ਤੋਂ ਪਹਿਲਾਂ ਮੁਲਜ਼ਮ ਅੰਮ੍ਰਿਤਪਾਲ 'ਤੇ ਪਹਿਲਾਂ ਵੀ 6 ਕੇਸ ਦਰਜ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਾਂ ਪਤਨੀ ਤੇ ਧੀਆਂ ਨੂੰ ਦਿੱਤਾ ਜ਼ਹਿਰ, ਬਾਅਦ ਵਿੱਚ ਸਿਰ 'ਚ ਡੰਡੇ ਮਾਰ ਉਤਾਰਿਆ ਮੌਤ ਦੇ ਘਾਟ ਤੇ ਫਿਰ...
NEXT STORY