ਤਰਨਤਾਰਨ(ਰਮਨ)-25 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਥਾਣਾ ਸਦਰ ਪੱਟੀ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਅੰਗਰੇਜ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਬੰਗਲਾ ਰਾਏ ਵੱਲੋਂ ਦਿੱਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਬੀਤੀ 14 ਅਗਸਤ ਨੂੰ ਸ਼ਾਮ 5 ਵਜੇ ਉਸਦੇ ਵਟਸਐਪ ਉਪਰ ਇਕ ਵਿਅਕਤੀ ਵੱਲੋਂ ਫੋਨ ਕਰਦੇ ਹੋਏ 25 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਸ ਦੇ ਬੇਟੇ ਦਾ ਜਾਨੀ ਨੁਕਸਾਨ ਕਰਨ ਦੀ ਵੀ ਧਮਕੀ ਦਿੱਤੀ ਗਈ ਹੈ। ਇਸ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਦੇ ਹੋਏ ਪੁਲਸ ਵੱਲੋਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੈਣ ਵੱਲੋਂ ਭਰਾ ਦੇ ਕਤਲ ਦੇ ਮਾਮਲੇ ਪੁਲਸ ਨੇ ਮ੍ਰਿਤਕ ਬਾਰੇ ਦਿੱਤੀ ਗਲਤ ਟਿੱਪਣੀ, ਪਰਿਵਾਰ ਦਿੱਤਾ ਧਰਨਾ
NEXT STORY