ਗੁਰਦਾਸਪੁਰ (ਹਰਮਨ)- ਗੁਰਾਦਸਪੁਰ ਅਤੇ ਇਸਦੇ ਆਸ-ਪਾਸ ਦੇ ਇਲਾਕੇ ਅੰਦਰ ਹੋਈ ਬਾਰਿਸ਼ ਕਾਰਨ ਜਿਥੇ ਤਾਪਮਾਨ ਵਿਚ ਗਿਰਾਵਟ ਹੋਈ ਹੈ, ਉੱਥੇ ਕਣਕ ਦੇ ਨਾਲ-ਨਾਲ ਹੋਰ ਫ਼ਸਲਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਮੌਸਮ ਦੇ ਕਰਵਟ ਬਦਲਣ ਨਾਲ ਲੋਕਾਂ ਨੂੰ ਗਰਮੀ ’ਚ ਵੀ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ। ਪਸ਼ੂਆਂ ਲਈ ਚਾਰੇ ਦੀ ਫ਼ਸਲ ਵੀ ਖ਼ਰਾਬ ਹੋ ਗਈ।
ਇਹ ਵੀ ਪੜ੍ਹੋ- 1.5 ਲੱਖ ਫ਼ੀਸ ਵਸੂਲਣ ਮਗਰੋਂ ਕੁੜੀ ਨੂੰ ਕੋਰਸ 'ਚੋਂ ਕੱਢਿਆ, ਹੁਣ ਕਮਿਸ਼ਨ ਨੇ ਸੁਣਾਇਆ ਸਖ਼ਤ ਫ਼ੈਸਲਾ
ਪਿਛਲੇ ਦਿਨੀਂ ਹੋਈ ਬਾਰਿਸ਼ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੈ। ਮੀਂਹ ਕਾਰਨ ਮਜ਼ਦੂਰ ਕੰਮ ’ਤੇ ਜਾਣ ਤੋਂ ਵਾਂਝੇ ਰਹਿ ਗਏ। ਕਣਕ ਦੇ ਨਾਲ-ਨਾਲ ਹੋਰ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਫ਼ਸਲਾਂ ਦਾ ਝਾੜ ਘਟ ਹੋਣ ਦੀ ਸੰਭਾਵਨਾ ਕਾਰਨ ਕਿਸਾਨਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਮੀਂਹ ਕਾਰਨ ਬਾਜ਼ਾਰਾਂ ਵਿਚ ਵੀ ਰੋਣਕ ਘੱਟ ਗਈ ਹੈ ਜਿਸ ਕਰ ਕੇ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੋਇਆ ਹੈ। ਬਾਰਿਸ਼ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ।
ਇਹ ਵੀ ਪੜ੍ਹੋ-ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦਾ ਪੰਜਾਬ 'ਚ ਕਤਲ, UP ਵਿਚ ਪੁਲਸ ਮੁਕਾਬਲੇ 'ਚ ਕਾਤਲ ਹੋਇਆ ਢੇਰ
NEXT STORY