ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਅਤੇ -ਜੰਮੂ ਕਸਮੀਰ ਦੀ ਸਰਹੱਦ ’ਤੇ ਵੱਸਿਆ ਨਰੋਟ ਜੈਮਲ ਸਿੰਘ ਬਲਾਕ ਅਧੀਨ ਆਉਂਦੇ ਸਰਹੱਦੀ ਪਿੰਡ ਨੱਕੀਆਂ ਵਿੱਚ ਵਿਕਾਸ ਕਾਰਜਾਂ ਦੀ ਹਾਲਤ ਬੇਹੱਦ ਮਾੜੀ ਬਣੀ ਹੋਈ ਹੈ। ਪਿੰਡ ਦੀਆਂ ਗਲੀਆਂ, ਨਾਲੀਆਂ ਅਤੇ ਮੁੱਖ ਸੜਕ ਟੁੱਟੀ ਹੋਣ ਕਾਰਨ ਲੋਕਾਂ ਨੂੰ ਹਰ ਰੋਜ਼ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਮੁੱਖ ਗਲੀ ਦਾ ਇੱਕ ਪਾਸਾ ਪੰਜਾਬ ਅਤੇ ਦੂਜਾ ਪਾਸਾ ਜੰਮੂ-ਕਸ਼ਮੀਰ ਨਾਲ ਲੱਗਦਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਸ ਗਲੀ ਦੇ ਨਿਰਮਾਣ ਦੀ ਜ਼ਿੰਮੇਵਾਰੀ ਨੂੰ ਲੈ ਕੇ ਦੋਵੇਂ ਰਾਜਾਂ ਦੇ ਨੁਮਾਇੰਦੇ ਇੱਕ-ਦੂਜੇ ’ਤੇ ਟਾਲਮਟੋਲ ਕਰਦੇ ਹਨ, ਜਿਸ ਕਾਰਨ ਇਹ ਗਲੀ ਅੱਜ ਤੱਕ ਨਹੀਂ ਬਣ ਸਕੀ। ਗਲੀ ਵਿੱਚ ਹਰ ਸਮੇਂ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਬਰਸਾਤ ਦੌਰਾਨ ਇਹ ਹਾਲਤ ਹੋਰ ਵੀ ਗੰਭੀਰ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
ਲੋਕਾਂ ਦਾ ਕਹਿਣਾ ਹੈ ਕਿ ਮੀਂਹ ਪੈਣ ’ਤੇ ਗੰਦਾ ਪਾਣੀ ਘਰਾਂ ਦੇ ਅੰਦਰ ਤੱਕ ਵੜ ਜਾਂਦਾ ਹੈ। ਨਾਲੀਆਂ ਦੀ ਮਾੜੀ ਹਾਲਤ ਕਾਰਨ ਕੀੜੇ-ਮਕੌੜੇ ਅਤੇ ਸੱਪ ਵੀ ਘਰਾਂ ਵਿੱਚ ਦਾਖ਼ਲ ਹੋ ਜਾਂਦੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਵੀ ਨਾਲੇ ਵਿੱਚੋਂ ਸੱਪ ਨਿਕਲਣ ਦੀ ਘਟਨਾ ਵਾਪਰ ਚੁੱਕੀ ਹੈ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਿੰਡ ਦੀ ਮੁੱਖ ਸੜਕ ਵੀ ਲੰਬੇ ਸਮੇਂ ਤੋਂ ਟੁੱਟੀ ਪਈ ਹੈ। ਸਰਪੰਚ ਦਾ ਕਹਿਣਾ ਹੈ ਕਿ ਉਹ ਕਈ ਵਾਰ ਹਲਕੇ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਮਿਲ ਕੇ ਪਿੰਡ ਲਈ ਗ੍ਰਾਂਟ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ, ਪਰ ਪੰਚਾਇਤ ਬਣੇ ਦੋ ਸਾਲ ਹੋਣ ਦੇ ਬਾਵਜੂਦ ਅਜੇ ਤੱਕ ਇੱਕ ਵੀ ਰੁਪਏ ਦੀ ਗ੍ਰਾਂਟ ਨਹੀਂ ਮਿਲੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਗਲੀਆਂ, ਨਾਲੀਆਂ ਅਤੇ ਮੁੱਖ ਸੜਕ ਦਾ ਨਿਰਮਾਣ ਜਲਦ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਇਕ ਇਤਿਹਾਸਕ ਤੋਹਫ਼ਾ: ਕੇਵਲ ਢਿੱਲੋ
NEXT STORY