ਤਰਨਤਾਰਨ(ਰਮਨ)-ਪਤੀ ਨਾਲ ਚੱਲ ਰਹੇ ਝਗੜੇ ਦੌਰਾਨ ਪੇਕੇ ਘਰ ਰਹਿੰਦੀ ਪਤਨੀ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਸਰਹਾਲੀ ਦੀ ਪੁਲਸ ਨੇ ਮ੍ਰਿਤਕ ਔਰਤ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ
ਅੰਗਰੇਜ਼ ਸਿੰਘ ਸ਼ੇਰ ਦਿਲ ਪੁੱਤਰ ਸਾਧਾ ਸਿੰਘ ਵਾਸੀ ਸਰਹਾਲੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਭੈਣ ਅਮਨਦੀਪ ਕੌਰ (45) ਦਾ ਦੂਸਰਾ ਵਿਆਹ 2 ਮਾਰਚ 2022 ਨੂੰ ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਾਰੰਗ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨਾਲ ਹੋਇਆ ਸੀ, ਜਿਸ ਤੋਂ ਬਾਅਦ ਉਸ ਨਾਲ ਪਤੀ ਵੱਲੋਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ ਅਤੇ ਤਾਨੇ ਮੇਹਣੇ ਦੇਣੇ ਸ਼ੁਰੂ ਕੀਤੇ ਗਏ। ਇਸ ਸਬੰਧੀ ਉਸ ਦੀ ਭੈਣ ਵੱਲੋਂ ਥਾਣਾ ਮੱਲਾਂਵਾਲਾ ਅਤੇ ਉੱਚ ਅਧਿਕਾਰੀਆਂ ਨੂੰ ਦਰਖਾਸਤਾਂ ਦਿੱਤੇ ਹੋਏ ਇਨਸਾਫ਼ ਦੀ ਗੁਹਾਰ ਲਗਾਈ ਗਈ, ਜਿਸ ਸਬੰਧੀ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਕਰੀਬ ਤਿੰਨ ਮਹੀਨੇ ਪਹਿਲਾਂ ਉਸਦੀ ਭੈਣ ਦੇ ਪਤੀ ਬਲਵਿੰਦਰ ਸਿੰਘ ਅਤੇ ਉਸਦੀ ਨਨਾਣ ਸ਼ਿੰਦਰ ਕੌਰ ਪਤਨੀ ਗੁਰਮੀਤ ਸਿੰਘ, ਗੁਰਮੀਤ ਸਿੰਘ ਪੁੱਤਰ ਈਸ਼ਰ ਸਿੰਘ ਵਾਸੀਆਨ ਸ਼ਕੂਰ ਜ਼ਿਲਾ ਫਿਰੋਜ਼ਪੁਰ, ਗਿੰਦੋ ਪਤਨੀ ਮਲੂਕ ਸਿੰਘ, ਮਲੂਕ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਦੁੱਲੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਲੜਾਈ ਝਗੜਾ ਕਰਕੇ ਉਸ ਦੀ ਭੈਣ ਨੂੰ ਗੁਰਮੀਤ ਸਿੰਘ ਉਸਦੇ ਘਰ ਸਰਹਾਲੀ ਛੱਡ ਗਿਆ ਅਤੇ ਨਾਲ ਕਹਿ ਕੇ ਗਿਆ ਕਿ ਬਲਵਿੰਦਰ ਸਿੰਘ ਨੇ ਕਿਹਾ ਹੈ ਕਿ ਮੈਂ ਇਸ ਨੂੰ ਆਪਣੇ ਘਰ ਨਹੀਂ ਵਸਾਉਣਾ। ਇਸ ਦੌਰਾਨ ਉਸ ਦੀ ਭੈਣ ਡਿਪਰੈਸ਼ਨ ਵਿਚ ਰਹਿਣ ਲੱਗ ਪਈ। ਬੀਤੀ 23 ਜੁਲਾਈ ਨੂੰ ਉਸਦੀ ਭੈਣ ਅਮਨਦੀਪ ਕੌਰ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਗਈ, ਜਿਸ ਤੋਂ ਬਾਅਦ ਉਸਦੀ ਹਸਪਤਾਲ ਲਿਜਾਣ ਸਮੇਂ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਏ.ਐੱਸ.ਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਮ੍ਰਿਤਕ ਔਰਤ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: DC ਸਾਰੰਗਲ
NEXT STORY