ਖਾਲੜਾ (ਭਾਟੀਆ)- ਬੇਸ਼ੱਕ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਰਹੱਦ ਨੇੜੇ ਕਿਸੇ ਵੀ ਕਿਸਮ ਦੀ ਮਾਈਨਿੰਗ ਉੱਪਰ ਮੁਕੰਮਲ ਪਾਬੰਦੀ ਲਗਾਈ ਹੋਈ ਹੈ ਪਰ ਭਾਰਤ-ਪਾਕਿ ਸਰਹੱਦ ’ਤੇ ਐਹਨ ਨਜ਼ਦੀਕ ਗੁਜ਼ਰਦੀ ਅੱਪਰਬਾਰੀ ਦੁਆਬ ਡਿਫੈਂਸ ਡਰੇਨ ਵਿਚ ਧੜੱਲੇ ਨਾਲ ਮਾਈਨਿੰਗ ਚੱਲ ਰਹੀ ਹੈ, ਜਿਸ ਕਾਰਨ ਜਿੱਥੇ ਡਿਫੈਂਸ ਡਰੇਨ ਵਿਚ ਡੂੰਘੇ ਟੋਏ ਪੈ ਗਏ ਹਨ। ਜੰਗਲਾਤ ਵਿਭਾਗ ਵਲੋਂ ਲਗਾਏ ਬੂਟਿਆਂ ਨੂੰ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਜਦੋਂ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵਲੋਂ ਉਨ੍ਹਾਂ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਵਲੋਂ ਉੱਥੋਂ ਦੌੜ ਕੇ ਆਪਣੀ ਜਾਨ ਬਚਾਈ ਗਈ।
ਇਹ ਵੀ ਪੜ੍ਹੋ- ਵਿਜੇ ਰੂਪਾਨੀ, ਅਸ਼ਵਨੀ ਸ਼ਰਮਾ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਈ ਭਾਜਪਾ ਆਗੂ
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬੇਲਦਾਰ ਗੁਰਮੇਲ ਸਿੰਘ ਅਤੇ ਬੇਲਦਾਰ ਬਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਇਸ ਮਾਈਨਿੰਗ ਕਾਰਨ ਪੱਟੜੀ ਉੱਪਰ ਲੰਘਦੀਆਂ ਟਰਾਲੀਆਂ ਨੇ ਛੋਟੇ-ਛੋਟੇ ਬੂਟਿਆਂ ਦਾ ਕਾਫ਼ੀ ਨੁਕਸਾਨ ਕੀਤਾ ਹੈ। ਇਸ ਤੋਂ ਇਲਾਵਾ ਮਾਈਨਿੰਗ ਕਰਨ ਵਾਲੇ ਵਿਅਕਤੀ ਰੇਤ ਦੀ ਆੜ੍ਹ ਵਿਚ ਕਈ ਰੁੱਖ ਵੀ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦਰਜਨਾਂ ਟਰਾਲੀਆਂ ਤੇ ਹੋਰ ਛੋਟੀਆਂ ਰੇੜ੍ਹੀਆਂ ਇੱਥੋਂ ਲੰਘਦੀਆਂ ਹਨ, ਜਿਸ ਲਈ ਇਨ੍ਹਾਂ ਨੂੰ ਬੀਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਲੋਂ ਸਾਡੇ ਉੱਪਰ ਕਹੀਆਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ’ਤੇ ਬੇਲਦਾਰ ਬਿੰਦਰ ਸਿੰਘ ਜ਼ਖ਼ਮੀ ਹੋ ਗਿਆ ਅਤੇ ਲਗਭਗ ਅੱਧਾ ਕਿਲੋ ਮੀਟਰ ਦੌੜ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ
ਉਨ੍ਹਾਂ ਦੱਸਿਆ ਕਿ ਹਮਲਾ ਕਰਨ ਵਾਲੇ ਜ਼ਿਆਦਾਤਰ ਪਿੰਡ ਨਾਰਲੀ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਲਿਖ਼ਤ ਦਰਗਾਸਤ ਦਿੱਤੀ ਗਈ ਹੈ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾ ਕੇ ਇਸ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਸਰਹੱਦ ਪਾਰ ਵੱਡੀ ਘਟਨਾ, ਪ੍ਰੇਮੀ ਜੋੜੇ ਨੂੰ ਅਗਵਾ ਕਰ ਪ੍ਰੇਮਿਕਾ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ
ਇਸ ਸਬੰਧੀ ਜਦੋਂ ਥਾਣਾ ਖਾਲੜਾ ਦੇ ਐੱਸ.ਐੱਚ.ਓ ਚਰਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜੰਗਲਾਤ ਵਿਭਾਗ ਦੇ ਬੇਲਦਾਰ ਵਲੋਂ ਦਰਖ਼ਾਸਤ ਮਿਲਣ ’ਤੇ ਮੈਂ ਮੌਕਾ ਵੇਖਣ ਗਿਆ ਹਾਂ ਉੱਥੇ ਮੈਨੂੰ ਲਵਾਰਿਸ ਰੇਹੜੀ ਮਿਲੀ ਹੈ, ਉਸਨੂੰ ਥਾਣੇ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅੱਪਰਬਾਰੀ ਦੁਆਬ ਡਿਫੈਂਸ ਡਰੇਨ ਵਿਚੋਂ ਕਿਸੇ ਨੂੰ ਵੀ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਵਿਜੇ ਰੂਪਾਨੀ, ਅਸ਼ਵਨੀ ਸ਼ਰਮਾ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਈ ਭਾਜਪਾ ਆਗੂ
NEXT STORY