ਬਟਾਲਾ (ਸਾਹਿਲ)- ਰੰਜਿਸ਼ ਦੇ ਚਲਦਿਆਂ ਨੌਜਵਾਨ ’ਤੇ ਦਾਤਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਨੌਜਵਾਨ ਗੌਰੀ ਪੁੱਤਰ ਲਖਬੀਰ ਵਾਸੀ ਪਿੰਡ ਛਿੱਤ ਨੇ ਦੱਸਿਆ ਕਿ ਉਹ ਪਿੰਡ ਕੋਟਲੀ ਮੱਲ੍ਹੀਆਂ ਵਿਖੇ ਸਥਿਤ ਸਕੂਲ ਵਿਚ ਸੱਤਵੀਂ ਜਮਾਤ ਵਿਚ ਪੜ੍ਹਦਾ ਹੈ ਅਤੇ ਪਿਛਲੇ ਦਿਨੀਂ ਉਸਦੀ ਪਿੰਡ ਦੇ ਹੀ ਦੋ ਮੁੰਡਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਉਸ ਦੱਸਿਆ ਕਿ ਅੱਜ ਉਹ ਸਕੂਲ ਤੋਂ ਛੁੱਟੀ ਹੋਣ ਉਪਰੰਤ ਪੈਦਲ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸਬੰਧਤ ਦੋਵਾਂ ਨੌਜਵਾਨਾਂ ਨੇ ਰੰਜਿਸ਼ ਦੇ ਚਲਦਿਆਂ ਆਪਣੇ ਸਾਥੀਆਂ ਸਮੇਤ ਉਸ ’ਤੇ ਦਾਤਰਾਂ ਨਾਲ ਹਮਲਾ ਕਰਦਿਆਂ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਉਸ ਦੱਸਿਆ ਕਿ ਇਸ ਸਬੰਧੀ ਪੁਲਸ ਚੌਕੀ ਸਰੂਪਵਾਲੀ ਵਿਖੇ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਇਕ ਦੇਸ਼-ਇਕ ਚੋਣ' ਮੋਦੀ ਸਰਕਾਰ ਦੀ ਵਿਰੋਧੀ ਪਾਰਟੀਆਂ 'ਤੇ ਅਚੂਕ ਸਿਆਸਤ
NEXT STORY