ਚੋਹਲਾ ਸਾਹਿਬ (ਬਲਦੇਵ ਪੰਨੂ)- ਜ਼ਿਲ੍ਹਾ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਰੱਤੋਕੇ ’ਚ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਸਵਰਨ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ ਉਮਰ ਕਰੀਬ 32/33 ਸਾਲ ਵਾਸੀ ਰੱਤੋਕੇ ਥਾਣਾ ਚੋਹਲਾ ਸਾਹਿਬ, ਜਿਸ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਨਾਬਾਲਗ ਕੁੜੀ ਨੂੰ ਜ਼ਰੂਰੀ ਗੱਲ ਕਰਨ ਬਹਾਨੇ ਕੀਤਾ ਅਗਵਾ, ਬਾਅਦ 'ਚ ਉਹ ਹੋਇਆ, ਜੋ ਸੋਚਿਆ ਵੀ ਨਾ ਸੀ
ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਪਾਣੀਪਤ ਕੰਪਨੀ (ਹਰਿਆਣਾ) ’ਚ ਫੋਰਮੈਨ ਪ੍ਰਾਈਵੇਟ ਦੀ ਨੌਕਰੀ ਕਰਦਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਅਜੇ ਕੁਝ ਦਿਨ ਪਹਿਲਾਂ ਵੀ ਨਸ਼ੇ ਦਾ ਟੀਕਾ ਲਗਾਉਣ ਉਸਦੀ ਹਾਲਤ ਵਿਗੜ ਗਈ ਸੀ ਅਤੇ ਇਲਾਜ ਕਰਵਾ ਕੇ ਉਸਨੂੰ ਬਚਾਇਆ ਗਿਆ। ਅੱਜ ਫਿਰ ਉਸ ਵੱਲੋਂ ਟੀਕਾ ਲਗਾਇਆ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ। ਪਰਿਵਾਰ ਨੇ ਕਿਹਾ ਉਨ੍ਹਾਂ ਦੇ ਪਿੰਡ ’ਚ ਸ਼ਰੇਆਮ ਨਸ਼ਾ ਵਿਕ ਰਿਹਾ, ਜਿਸ ’ਚ ਪੁਲਸ ਮਿਲੀਭੁਗਤ ਹੋਣ ਕਰਕੇ ਪੁਲਸ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਜੋ ਨਸ਼ਾ ਵੇਚਣ ਵਾਲੇ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ ਤਾਂ ਹੋਰ ਘਰਾਂ ਦਾ ਨਸ਼ੇ ਕਾਰਨ ਉਜਾੜਾ ਨਾ ਹੋ ਸਕੇ।
ਇਹ ਵੀ ਪੜ੍ਹੋ- ਪਠਾਨਕੋਟ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਆਟੋ ਚਾਲਕ ਦਾ ਕਤਲ, ਘਟਨਾ cctv 'ਚ ਕੈਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਆਟੋ ਚਾਲਕ ਦਾ ਕਤਲ, ਘਟਨਾ cctv 'ਚ ਕੈਦ
NEXT STORY