ਬਟਾਲਾ (ਬੇਰੀ)—ਥਾਣਾ ਸਦਰ ਦੀ ਪੁਲਸ ਨੇ ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਹੇ 2 ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਸਦਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਲਵਲੀ ਸਿੰਘ ਤੇ ਸਮਸ਼ੇਰ ਸਿੰਘ ਵਾਸੀ ਹਸਨਪੁਰ ਕਲਾਂ ਚੋਰੀ ਕਰਨ ਦੇ ਆਦੀ ਹਨ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਮੋਟਰਸਾਈਕਲ ਚੋਰੀ ਕੀਤਾ ਸੀ ਤੇ ਉਕਤ ਦੋਵੇਂ ਅੱਜ ਉਕਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਬਲਪੁਰੀਆ ਵੱਲੋਂ ਜਾ ਰਹੇ ਸਨ, ਜਿਸਦੇ ਚਲਦਿਆਂ ਏ. ਐੱਸ. ਆਈ. ਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪਿੰਡ ਹਸਨਪੁਰ ਕਲਾਂ ਮੋੜ 'ਤੇ ਨਾਕਾਬੰਦੀ ਕਰ ਕੇ ਦੋਵਾਂ ਭਰਾਵਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁੱਛ-ਗਿੱਛ ਕਰਨ 'ਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਕਤ ਮੋਟਰਸਾਈਕਲ ਉਸਨੇ ਭਰਾ ਲਵਲੀ ਨਾਲ ਪਿੰਡ ਜੈਤੋਸਰਜਾ ਤੋਂ ਚੋਰੀ ਕੀਤਾ ਹੈ, ਜਿਸਨੂੰ ਉਹ ਅੱਜ ਵੇਚਣ ਲਈ ਜਾ ਰਹੇ ਸਨ। ਉਕਤ ਮਾਮਲੇ ਸਬੰਧੀ ਥਾਣਾ ਸਦਰ ਵਿਚ ਬਣਦੀਆਂ ਧਾਰਾਵਾਂ ਤਹਿਤ ਉਕਤ ਦੋਨਾਂ ਭਰਾਵਾਂ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਭੇਤਭਰੇ ਹਾਲਾਤ 'ਚ 26 ਸਾਲਾ ਨੌਜਵਾਨ ਦੀ ਲਾਸ਼ ਕਮਾਦ 'ਚੋਂ ਬਰਾਮਦ
NEXT STORY