ਤਰਨਤਾਰਨ (ਵਿਜੇ ਕੁਮਾਰ): ਤਰਨਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਪੁਲਸ ਨੇ ਕਿਸਾਨਾਂ ਦੇ ਟਿਊਲਵੈੱਲਾਂ ਤੋਂ ਤਾਰਾਂ ਚੋਰੀ ਕਰਨ ਵਾਲੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ. ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਕਸਬਾ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ 'ਚੋਂ ਹਰ ਰੋਜ਼ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਹੋ ਰਹੀਆਂ ਸਨ, ਜਿਸ 'ਤੇ ਕਾਰਵਾਈ ਕਰਦੇ ਹੋਏ ਹਰਜੀਤ ਸਿੰਘ ਨੇ ਮੁਖਬਰ ਦੀ ਸੂਚਨਾ ਤੇ ਦਿਲਬਾਗ ਸਿੰਘ ਪੁੱਤਰ ਮੁਖਤਿਆਰ ਸਿੰਘ ਰਸਾਲ ਸਿੰਘ ਪੁੱਤਰ ਦਰਬਾਰਾ ਸਿੰਘ ਨਿਵਾਸੀ ਭਿੱਖੀਵਿੰਡ ਨੂੰ ਟਿਊਬਵੈੱਲ ਤੋਂ ਚੋਰੀ ਦੀਆਂ ਤਾਰਾਂ ਸਮੇਤ ਗ੍ਰਿ੍ਰਫਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ਦੇ ਤਿੰਨ ਮੈਂਬਰ ਭੱਜਣ 'ਚ ਕਾਮਯੋਬ ਰਹੇ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਦੇਸ਼ਾਂ ਵੱਲ ਨੌਜਵਾਨਾਂ ਦੀ ਉਡਾਰੀ ਨੇ ਮੂਧੇ ਮੂੰਹ ਸੁੱਟੇ ਵਾਹੀਯੋਗ ਜ਼ਮੀਨਾਂ ਦੇ ਰੇਟ
NEXT STORY