ਬਟਾਲਾ/ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਦੇ ਅੱਚਲੀ ਗੇਟ ਵਿਖੇ ਇਕ ਘਰ ਨੂੰ ਚੋਰ ਨੇ ਨਿਸ਼ਾਨਾ ਬਣਾਇਆ। ਜਿਸ 'ਚੋਂ ਲੱਖਾਂ ਰੁਪਏ ਦੇ ਗਹਿਣੇ ਲੈ ਕੇ ਚੋਰ ਫ਼ਰਾਰ ਹੋ ਗਿਆ। ਗਲੀ ਦੇ ਬਾਹਰ ਲੱਗੇ ਸੀਸੀਟੀਵੀ 'ਚ ਗੇਟ ਪਾਰ ਕਰਦੇ ਇਕ ਵਿਅਕਤੀ ਦੀਆਂ ਤਸਵੀਰਾਂ ਕੈਦ ਹੋਈਆਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕੇ ਇਹ ਉਹ ਵਿਅਕਤੀ ਹੋ ਸਕਦਾ ਹੈ, ਜਿਸ ਨੇ ਚੋਰੀ ਕੀਤੀ ਹੈ। ਪੀੜਤ ਪਰਿਵਾਰ 'ਚ ਤਿੰਨ ਮੈਂਬਰ ਹਨ ਜੋ ਕਿ ਤਿੰਨੋਂ ਹੀ ਨੌਕਰੀ ਕਰਦੇ ਹਨ। ਦੇਰ ਸ਼ਾਮ ਜਦੋਂ ਆਪਣੀਆਂ ਡਿਊਟੀਆਂ ਤੋਂ ਵਾਪਸ ਆਏ ਤਾਂ ਉਨ੍ਹਾਂ ਦੇ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ । ਮੌਕੇ 'ਤੇ ਪਹੁੰਚੀ ਪੁਲਸ ਟੀਮ ਵਲੋਂ ਕੇਸ ਦਰਜ ਕਰਦੇ ਹੋਏ ਅਗਲੀ ਜਾਂਚ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- ਭਾਰਤ 'ਚ ਪਾਕਿ ਡਰੋਨ ਦੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
ਪੀੜਤ ਪਰਿਵਾਰਿਕ ਮੈਂਬਰਾਂ ਸੋਭਾ ਅਤੇ ਮੇਅੰਕ ਨੇ ਦੱਸਿਆ ਕਿ ਉਹ ਨੌਕਰੀਸ਼ੁਦਾ ਹਨ ਅਤੇ ਰੋਜ਼ ਦੀ ਤਰ੍ਹਾਂ ਉਹ ਆਪਣੀਆਂ ਡਿਊਟੀਆਂ 'ਤੇ ਗਏ ਹੋਏ ਸੀ। ਜਦੋਂ ਦੇਰ ਸ਼ਾਮ ਵਾਪਸ ਘਰ ਆਏ ਤਾਂ ਦੇਖਿਆ ਕਿ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖ਼ਿਲਰਿਆ ਹੋਇਆ ਸੀ। ਇਸ ਦੇ ਨਾਲ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸੀ ਅਤੇ ਅਲਮਾਰੀਆਂ ਅੰਦਰ ਪਿਆ ਲੱਖਾਂ ਰੁਪਏ ਦੇ ਗਹਿਣੇ ਗਾਇਬ ਸਨ। ਉਨ੍ਹਾਂ ਨੇ ਕਿਹਾ ਕਿ ਸੀਸੀਟੀਵੀ ਵਿਚ ਇਕ ਸ਼ੱਕੀ ਗੇਟ ਪਾਰ ਕਰਦਾ ਨਜ਼ਰ ਆ ਰਿਹਾ ਹੈ। ਜਿਸ ਨੇ ਲੋਈ ਦੀ ਬੁੱਕਲ ਮਾਰ ਰੱਖੀ ਹੈ ਅਤੇ ਲੰਗੜਾ ਕੇ ਤੁਰ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਵਾਅਦਾ ਕੀਤਾ ਪੂਰਾ, ਸ਼ਹੀਦ ਕਾਂਸਟੇਬਲ ਬਾਜਵਾ ਦੇ ਨਾਮ 'ਤੇ ਰੱਖਿਆ ਗਿਆ ਪਿੰਡ ਦੀ ਸੜਕ ਦਾ ਨਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਭਾਰਤ 'ਚ ਪਾਕਿ ਡਰੋਨ ਦੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
NEXT STORY