ਤਰਨਤਾਰਨ (ਰਮਨ)-ਅਣਪਛਾਤੇ ਚੋਰਾਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣੇ, 2 ਮੋਬਾਈਲ ਫੋਨ ਅਤੇ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਨਿਰਵੈਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਰਾਣੀਵਲਾਹ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ ਦਰਮਿਆਨੀ ਰਾਤ ਨੂੰ ਜਦੋਂ ਉਹ ਆਪਣੇ ਪਰਿਵਾਰ ਸਮੇਤ ਰੋਟੀ ਖਾ ਕੇ ਕੋਠੇ ’ਤੇ ਸੁੱਤਾ ਪਿਆ ਸੀ ਤਾਂ ਸਵੇਰੇ ਉੱਠਣ ਦੌਰਾਨ ਉਸ ਨੇ ਵੇਖਿਆ ਕਿ ਘਰ ਦੀ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਇਸ ਦੌਰਾਨ ਅਲਮਾਰੀ ਵਿਚ ਪਏ ਸੋਨੇ ਦੇ ਗਹਿਣੇ, 2 ਮੋਬਾਈਲ ਫੋਨ ਅਤੇ 10,000 ਰੁਪਏ ਦੀ ਨਕਦੀ ਅਣਪਛਾਤੇ ਚੋਰਾਂ ਵੱਲੋਂ ਚੋਰੀ ਕੀਤੀ ਜਾ ਚੁੱਕੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਸੰਗਤਾਂ ਨੇ 24ਵੀਂ ਅਰਦਾਸ ਕੀਤੀ
NEXT STORY