ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇਲਾਕੇ ਅੰਦਰ ਨਿਤ ਦਿਨ ਚੋਰੀ ਦੀਆਂ ਘਟਨਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਚੋਰਾਂ ਨੇ ਪਿੰਡ ਅਵਾਂਖਾ ਦੇ ਖੇਤਾਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਨਾਲ-ਨਾਲ ਕਈ ਕਿਸਾਨਾਂ ਦੀਆਂ ਮੋਟਰਾਂ , ਚੈਕਵਾਲ ਅਤੇ ਇੰਜਣਾਂ ਦੇ ਬੈਂਡ ਵੀ ਚੋਰੀ ਕਰ ਲਏ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਦੀਨਾਨਗਰ ਥਾਣੇ ਵਿਚ ਚੋਰੀ ਦੀ ਸ਼ਿਕਾਇਤ ਦਰਜ ਕਰਵਾਉਣ ਆਏ ਪਿੰਡ ਅਵਾਂਖਾ ਦੇ ਕਿਸਾਨ ਮਨਵਿੰਦਰ ਸਿੰਘ, ਅਜੀਤ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ ਅਤੇ ਦਲੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਆਪਣੇ ਖੇਤਾਂ ਵਿੱਚ ਗਏ ਤਾਂ ਦੇਖਿਆ ਕਿ ਉਨ੍ਹਾਂ ਦੇ ਟਿਊਬਵੈੱਲ ਦੀਆਂ ਮੋਟਰਾਂ ਚੋਰੀ ਹੋ ਚੁੱਕੀਆਂ ਸਨ। ਇਸ ਤੋਂ ਇਲਾਵਾ ਡੀਜ਼ਲ ਇੰਜਣ ਦੀ ਚੈਕਵਾਲ ਅਤੇ ਬੈਂਡ ਵੀ ਚੋਰੀ ਹੋ ਗਏ ਹਨ। ਕਿਸਾਨਾਂ ਨੇ ਦੱਸਿਆ ਕਿ ਚੋਰਾਂ ਦਾ ਇਹ ਕਾਰਾ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਹੈ ਅਤੇ ਜਦੋਂ ਵੀ ਚੋਰ ਕੋਈ ਵਾਰਦਾਤ ਕਰਦੇ ਹਨ ਤਾਂ ਉਹ ਇੱਕੋ ਰਾਤ ਵਿੱਚ ਹੀ ਇਲਾਕੇ ਦੇ ਕਈ ਕਿਸਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਚੋਰਾਂ ਵੱਲੋਂ ਚੋਰੀ ਕਰਨ ਲਈ ਅਪਣਾਏ ਜਾ ਰਹੇ ਤਰੀਕਿਆਂ ਕਾਰਨ ਕਿਸਾਨਾਂ ਨੂੰ ਨਾ ਸਿਰਫ਼ ਆਰਥਿਕ ਨੁਕਸਾਨ ਹੋ ਰਿਹਾ ਹੈ, ਸਗੋਂ ਚੈਕਵਾਲ ਅਤੇ ਬੈਂਡ ਆਦਿ ਟੁੱਟਣ ਕਾਰਨ ਵੀ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਪੁਲਸ ਦੀ ਗਸਤ ਤੇਜ਼ ਕੀਤੀ ਜਾਵੇ ਤਾਂ ਕਿ ਨਿਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾ ਨੂੰ ਨੱਥ ਪਾਈ ਜਾ ਸਕੇ ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ 11 ਪਿੰਡਾਂ ਨੂੰ ਲੈ ਕੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕੀਤੇ ਸਖ਼ਤ ਆਦੇਸ਼ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਤ ਸਮੇਂ ਜਾਣਕਾਰ ਔਰਤ ਦੇ ਘਰ ਗਏ ਵਿਅਕਤੀ ਦੀ ਮੌਤ
NEXT STORY