ਤਰਨਤਾਰਨ (ਰਮਨ)- ਘਰ 'ਚ ਦਾਖ਼ਲ ਹੋ ਵਿਅਕਤੀਆਂ ਨੇ ਇੱਟਾਂ-ਰੋੜੇ ਚਲਾਉਂਦੇ ਹੋਏ ਪਹਿਲਾਂ ਘਰ ਦੀ ਭੰਨ-ਤੋੜ ਕੀਤੀ ਅਤੇ ਬਾਅਦ ਵਿਚ ਸੋਨੇ ਦੇ ਟਾਪਸ, ਐੱਲ.ਈ.ਡੀ ਫਰਿੱਜ ਅਤੇ ਲਾਕਰ ਤੋੜ ਕੇ ਅਲਮਾਰੀ 'ਚੋਂ 22000 ਰੁਪਏ ਦੀ ਨਕਦੀ ਚੋਰੀ ਕਰ ਲਈ। ਜਿਸ 'ਤੇ ਥਾਣਾ ਵਲਟੋਹਾ ਦੀ ਪੁਲਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੰਗਾਂ ਪੂਰੀਆਂ ਨਾ ਹੋਣ 'ਤੇ ਧਰਨੇ ਲਈ ਦਿੱਲੀ ਚੱਲੀਆਂ ਕਿਸਾਨ ਜਥੇਬੰਦੀਆਂ, ਕਿਹਾ- 'ਹੁਣ ਸਾਰੀਆਂ ਮੰਗਾਂ ਮੰਨਵਾ...'
ਸੁਰਜੀਤ ਸਿੰਘ ਪੁੱਤਰ ਬਰਕਤ ਸਿੰਘ ਵਾਸੀ ਜੀਵਨ ਨਗਰ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 10 ਫਰਵਰੀ ਨੂੰ ਰਾਤ 9 ਵਜੇ ਉਹ ਆਪਣੇ ਪਰਿਵਾਰ ਸਮੇਤ ਰੋਟੀ ਖਾ ਕੇ ਸੌਣ ਲੱਗੇ ਸਨ ਕਿ ਸਾਜਨ ਸਿੰਘ, ਭੋਲਾ ਸਿੰਘ, ਗੇਦੀ ਪੁੱਤਰਾਨ ਮੰਗਲ ਸਿੰਘ, ਜਰਨੈਲ ਸਿੰਘ ਪੁੱਤਰ ਇੰਦਰ ਸਿੰਘ, ਵਿਸ਼ਾਲ ਪੁੱਤਰ ਜਰਨੈਲ ਸਿੰਘ, ਮਨਪ੍ਰੀਤ ਪੁੱਤਰ ਸਾਹਿਬ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਰਾਂਝਾ ਵਾਸੀਆਨ ਵਲਟੋਹਾ ਵਲੋਂ ਘਰ ਵਿਚ ਦਾਖ਼ਲ ਹੋ ਇੱਟਾਂ-ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ ਅਤੇ ਸਾਡੇ ਘਰ ਦੇ ਬੂਹੇ ਬਾਰੀਆਂ ਦੀ ਭੰਨਤੋੜ ਕੀਤੀ। ਇਸ ਝਗੜੇ ਦੌਰਾਨ ਉਸਦੇ ਮੁੰਡੇ ਗੁਰਸਾਹਿਬ ਸਿੰਘ ਦੇ ਘਰੋਂ 8 ਗ੍ਰਾਮ ਸੋਨੇ ਦੇ ਟਾਪਸ, ਇਕ ਐੱਲ.ਈ.ਡੀ, ਇਕ ਫਰਿੱਜ ਚੋਰੀ ਕਰਕੇ ਅਲਮਾਰੀ ਦਾ ਛੋਟਾ ਲਾਕਰ ਤੋੜਦੇ ਹੋਏ ਉਸ ਵਿਚੋਂ 22000 ਦੀ ਨਕਦੀ ਨਾਲ ਲੈ ਗਏ।
ਇਹ ਵੀ ਪੜ੍ਹੋ : ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਮੈਡਮ ਸੁਨੀਤਾ ਰਾਣੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ 7 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਇਸ ਦੀ ਅਗਲੇਰੀ ਜਾਂਚ ਏ.ਐੱਸ.ਆਈ ਪਰਮਜੀਤ ਸਿੰਘ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ASI ਅਧਿਕਾਰੀ ਦੀ ਵਰਦੀ ਪਾੜਨ ਅਤੇ ਸਰਕਾਰੀ ਗੱਡੀ ਦੀ ਭੰਨਤੋੜ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY