ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਅਧੀਨ ਆਉਂਦੇ ਪਿੰਡ ਗੰਜੀ ਵਿਖੇ ਰਾਤ ਕਰੀਬ 11:30 ਵਜੇ ਦੇ ਕਰੀਬ ਇੱਕ ਚੋਰ ਵੱਲੋਂ ਗੁਰਦੁਆਰਾ ਸਾਹਿਬ ਦੇ ਮੇਨ ਦਰਵਾਜ਼ੇ ਦਾ ਤਾਲਾ ਤੋੜ ਕੇ ਅੰਦਰ ਪਈ ਗੋਲਕ ਨੂੰ ਕਰੀਬ ਅੱਧਾ ਘੰਟਾ ਲਗਾਤਾਰ ਤੋੜਨ ਦੀ ਕੋਸ਼ਿਸ਼ ਕਰਦਾ ਰਿਹਾ ਪਰ ਗੋਲਕ ਤੋੜਨ ਵਿੱਚ ਨਕਾਮ ਰਿਹਾ। ਚੋਰ ਦੀ ਸਾਰੀ ਕਰਤੂਤ ਦੀ ਵੀਡੀਓ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਜਾਣਕਾਰੀ ਅਨੁਸਾਰ ਜਦ ਸਵੇਰੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਕਰੀਬ 5 ਵਜੇ ਸੇਵਾ ਕਰਨ ਲਈ ਪਹੁੰਚਾ ਤਾਂ ਮੇਨ ਦਰਵਾਜ਼ੇ ਦੇ ਤਾਲਾ ਟੁੱਟਾ ਹੋਇਆ ਸੀ, ਉਸ ਵੱਲੋਂ ਇਸ ਦੀ ਸੂਚਨਾ ਤੁਰੰਤ ਪਿੰਡ ਵਾਸੀਆਂ ਨੂੰ ਦਿੱਤੀ ਅਤੇ ਪਿੰਡ ਵਾਸੀਆਂ ਨੇ ਜਾ ਕੇ ਵੇਖਿਆ ਤਾਂ ਚੋਰ ਵੱਲੋਂ ਕਾਫੀ ਸਾਮਾਨ ਖਿਲਾਰਿਆ ਗਿਆ ਸੀ ਅਤੇ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪੁਲਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜੱਗੂ ਭਗਵਾਨਪੁਰੀਆ ਦਾ ਵਧਿਆ 5 ਦਿਨ ਦਾ ਪੁਲਸ ਰਿਮਾਂਡ, ਜਤਾਇਆ ਜਾਨ ਨੂੰ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
NEXT STORY