ਗੁਰਦਾਸਪੁਰ (ਵਿਨੋਦ)- ਪੁਲਸ ਦੀ ਸਖ਼ਤੀ ਦੇ ਬਾਵਜੂਦ ਚੋਰਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਹੋਈਆਂ ਘਟਨਾਵਾਂ ਦੇ ਬਾਵਜੂਦ ਸ਼ਹਿਰ ਵਿੱਚ ਚੋਰੀਆਂ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ ਸਥਾਨਕ ਗੀਤਾ ਭਵਨ ਰੋਡ ‘ਤੇ ਗ੍ਰਨੇਡ ਘਟਨਾ ਅਤੇ ਕਲਾਨੌਰ ਵਿੱਚ ਇਕ ਦੁਕਾਨ ‘ਤੇ ਫਾਇਰਿੰਗ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਸ਼ਾਮ ਸਮੇਂ ਵੱਖ-ਵੱਖ ਚੌਂਕਾਂ ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸਦੇ ਬਾਵਜੂਦ ਚੋਰ ਬਿਨਾਂ ਡਰ ਦੇ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ- ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ' ਗ੍ਰਿਫ਼ਤਾਰ
ਤਾਜ਼ਾ ਮਾਮਲਾ ਗੁਰਦਾਸਪੁਰ ਦੇ ਜੀ.ਟੀ. ਰੋਡ ‘ਤੇ ਸਥਿਤ ਸੀਤਾ ਰਾਮ ਪੈਟਰੋਲ ਪੰਪ ਦੇ ਨਜ਼ਦੀਕ ਵਾਪਰਿਆ, ਜਿੱਥੇ ਮਹਿੰਦਰ ਪਾਲ ਫੀਡ ਸਟੋਰ ਦੇ ਤਾਲੇ ਤੋੜ ਕੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਦੁਕਾਨ ਵਿੱਚੋਂ ਕਰੀਬ 12 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਦੁਕਾਨਦਾਰ ਚੇਤਨਾ ਡੋਗਰਾ ਨੇ ਦੱਸਿਆ ਕਿ ਉਹ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਜਦੋਂ ਉਹ ਵਾਪਸ ਆਏ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਮਿਲੇ। ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ‘ਤੇ ਪਤਾ ਲੱਗਿਆ ਕਿ ਰਾਤ ਕਰੀਬ 2 ਵਜੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਚੋਰੀ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ
ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ ਇੱਕ ਨੌਜਵਾਨ ਗੱਲੇ ਵਿੱਚੋਂ ਨਗਦੀ ਚੋਰੀ ਕਰ ਰਿਹਾ ਹੈ, ਜਦਕਿ ਦੂਜੇ ਗੱਲੇ ਨੂੰ ਤੋੜਨ ਦੀ ਵੀ ਕੋਸ਼ਿਸ਼ ਕੀਤੀ ਗਈ, ਪਰ ਉਹ ਸਫਲ ਨਹੀਂ ਹੋ ਸਕੀ। ਦੁਕਾਨਦਾਰ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ ਅਤੇ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਹੈ। ਦੁਕਾਨਦਾਰ ਨੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
NEXT STORY