ਬਟਾਲਾ (ਬੇਰੀ, ਖੋਸਲਾ, ਬਲਬੀਰ) : ਧਾਰੀਵਾਲ ਪੁਲਸ ਵਲੋਂ 4 ਚੋਰੀ ਦੇ ਮੋਟਰਸਾਈਕਲਾਂ ਸਣੇ 2 ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਡਡਵਾ ਚੌਂਕ ਧਾਰੀਵਾਲ ਵਿਖੇ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ 2 ਨੌਜਵਾਨਾਂ ਨੂੰ ਰੋਕਿਆ ਅਤੇ ਵਾਹਨ ਦੇ ਦਸਤਾਵੇਜ਼ਾਂ ਦੀ ਮੰਗ ਕੀਤੀ, ਜਿਸ 'ਤੇ ਨੌਜਵਾਨ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ ਤੇ ਨਾ ਹੀ ਵਾਹਨ ਦੇ ਦਸਤਾਵੇਜ਼ ਪੇਸ਼ ਕਰ ਸਕੇ, ਜਿਸ 'ਤੇ ਸਖਤੀ ਕਰਨ 'ਤੇ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਚੋਰੀ ਕੀਤਾ ਹੈ ਅਤੇ ਇਸ ਨੂੰ ਉਹ ਦੋਵੇਂ ਵੇਚਣ ਜਾ ਰਹੇ ਸਨ। ਇਸ ਉਪਰੰਤ ਦੋਵਾਂ ਨੌਜਵਾਨਾਂ ਨੂੰ ਪੁਲਸ ਮੁਲਾਜ਼ਮਾਂ ਨੇ ਗ੍ਰਿਫਤਾਰ ਕਰ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਹਿਚਾਣ ਵਰਿੰਦਰ ਸਿੰਘ ਤੇ ਅਮਨਪ੍ਰੀਤ ਸਿੰਘ ਪੁੱਤਰਾਨ ਗੁਰਦੀਪ ਸਿੰਘ ਵਾਸੀ ਪਿੰਡ ਬੱਦੀ ਉਲ ਜਮਾਲ ਵਜੋਂ ਹੋਈ ਹੈ ਅਤੇ ਉਕਤ ਦੋਵੇਂ ਸਕੇ ਭਰਾਵਾਂ ਕੋਲੋਂ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ 3 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ ਅਤੇ ਦੋਵਾਂ ਭਰਾਵਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਧਾਰੀਵਾਲ ਵਿਖੇ ਕੇਸ ਦਰਜ ਕਰ ਲਿਆ ਹੈ।
ਗੁਰਦੁਆਰੇ ਤੋਂ ਬਰਾਮਦ ਬੱਚੇ ਨੂੰ ਪਾਇਆ ਪੰਘੂੜੇ 'ਚ
NEXT STORY