ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਹੁਣ ਇਕ ਚੋਰੀ ਦਾ ਮਾਮਲਾ ਦੀਨਾਨਗਰ ਦੇ ਨਲਕਾ ਚੌਕ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਦਿਨ-ਦਿਹਾੜੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ ਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ।
ਦੁਕਾਨ ਮਾਲਕ ਸੁਭਾਸ਼ ਚੰਦਰ ਨੇ ਦੱਸਿਆ ਕਿ ਨਲਕਾ ਚੌਕ ਨੇੜੇ ਉਸ ਦੀ ਕਰਿਆਨੇ ਦੀ ਦੁਕਾਨ ਹੈ ਅਤੇ ਦੁਪਹਿਰ 2 ਵਜੇ ਦੇ ਕਰੀਬ ਉਹ ਨੇੜੇ ਆਪਣੇ ਹੀ ਲੜਕੇ ਦੀ ਦੁਕਾਨ 'ਤੇ ਗਿਆ ਸੀ। ਆਪਣੇ ਲੜਕੇ ਨੂੰ ਖਾਣਾ ਲੈਣ ਲਈ ਘਰ ਭੇਜ ਕੇ 10 ਮਿੰਟ ਬਾਅਦ ਜਿਵੇਂ ਹੀ ਉਸ ਦਾ ਲੜਕਾ ਘਰੋਂ ਵਾਪਸ ਆਇਆ ਤਾਂ ਉਸ ਨੇ ਆ ਕੇ ਦੇਖਿਆ ਕਿ ਦੁਕਾਨ ਦਾ ਗੱਲਾ ਟੁੱਟਿਆ ਹੋਇਆ ਸੀ। ਗੱਲੇ 'ਚ ਰੱਖੇ 50 ਹਜ਼ਾਰ ਰੁਪਏ ਵੀ ਉੱਥੋਂ ਗਾਇਬ ਸਨ।
ਇਹ ਵੀ ਪੜ੍ਹੋ- ਆਨਲਾਈਨ ਸ਼ਾਪਿੰਗ ਕਰਨਾ ਪਿਆ ਮਹਿੰਗਾ, ਪਾਰਸਲ 'ਚ ਬਲਾਸਟ ਹੋਣ ਕਾਰਨ ਪਿਓ-ਧੀ ਦੀ ਹੋਈ ਦਰਦਨਾਕ ਮੌਤ
ਬਾਅਦ ਵਿੱਚ ਮਾਰਕੀਟ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਨ ’ਤੇ ਪਤਾ ਲੱਗਿਆ ਕਿ ਚੋਰ ਦੋ-ਤਿੰਨ ਮਿੰਟ ਦੁਕਾਨ ਦੇ ਬਾਹਰ ਗੇੜੀ ਮਾਰ ਕੇ ਅੰਦਰ ਚਲਾ ਗਿਆ ਅਤੇ ਉਸ ਦੇ ਗੱਲੇ ’ਚੋਂ ਪੈਸੇ ਕੱਢ ਕੇ ਤੁਰੰਤ ਬਾਜ਼ਾਰ ਵਿੱਚੋਂ ਨਿਕਲ ਗਿਆ। ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹੁਣ ਸੀਨੀਅਰ ਕਾਂਗਰਸੀ ਆਗੂ ਨੇ ਕਰ'ਤਾ ਓਹੀ ਕੰਮ, ਸਟੇਜ 'ਤੇ ਖੜ੍ਹ ਭਾਜਪਾ ਲਈ ਮੰਗੀਆਂ ਵੋਟਾਂ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਰ ਦੀ ਫੇਟ ਵੱਜਣ ਨਾਲ ਨੌਜਵਾਨ ਜ਼ਖ਼ਮੀ
NEXT STORY