ਹਰੀਕੇ ਪੱਤਣ (ਸਾਹਿਬ ਸੰਧੂ)-ਅਣਪਛਾਤਿਆਂ ਨੇ ਲੰਘੀ ਰਾਤ ਘਰ ਨੂੰ ਨਿਸ਼ਾਨਾ ਬਣੇ ਕੇ ਨਕਦੀ, ਸੋਨੇ ਚਾਂਦੀ ਦੇ ਗਹਿਣੇ, ਮੋਬਾਈਲ ਅਤੇ ਹੋਰ ਕਾਗਜ਼ਾਤ ਚੋਰੀ ਕਰ ਲਏ। ਘਟਨਾ ਦੀ ਸ਼ਿਕਾਇਤ ਮਿਲਣ ’ਤੇ ਥਾਣਾ ਮੁਖੀ ਇੰਸਪੈਕਟਰ ਬਲਬੀਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ। ਜਾਣਕਾਰੀ ਦਿੰਦਿਆਂ ਪੀੜਤ ਪੂਰਨ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਰਾਤ ਬਿਜਲੀ ਨਾ ਹੋਣ ਕਾਰਨ ਘਰ ਦਾ ਦਰਵਾਜ਼ਾ ਖੁੱਲ੍ਹਾ ਰੱਖ ਕੇ ਸੌ ਗਏ, ਤੜਕਸਾਰ ਉੱਠ ਕੇ ਵੇਖਿਆ ਤਾਂ ਘਰ ਦਾ ਸਾਮਾਨ ਖਿਲਰਿਆ ਪਿਆ ਸੀ, ਜਿਸ ਮਗਰੋਂ ਘਰ ਛਾਣਬੀਣ ਕਰਨ ’ਤੇ ਪਤਾ ਲੱਗਾ ਕਿ ਅਣਪਛਾਤੇ ਵਿਅਕਤੀ ਅਲਮਾਰੀ ਵਿਚੋਂ ਡੇਢ ਲੱਖ ਰੁਪਏ ਦੀ ਨਕਦੀ, 2 ਤੋਲੇ ਸੋਨਾ, ਚਾਂਦੀ ਦੇ ਗਹਿਣੇ, ਆਧਾਰ ਕਾਰਡ, ਏ. ਟੀ. ਐੱਮ. ਅਤੇ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ।
ਇਸ ਸਬੰਧੀ ਥਾਣਾ ਹਰੀਕੇ ਵਿਖੇ ਸੂਚਨਾ ਦੇ ਦਿੱਤੀ ਗਈ। ਉਧਰ ਸਪੰਰਕ ਕਰਨ ’ਤੇ ਥਾਣਾ ਮੁਖੀ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦਾ ਜਾਇਜ਼ਾ ਲੈਣ ਮਗਰੋਂ ਉਨ੍ਹਾਂ ਵੱਲੋਂ ਤਫਤੀਸ਼ ਆਰੰਭ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ, ਜਲਦੀ ਹੀ ਮੁਲਜ਼ਮ ਕਾਨੂੰਨ ਦੇ ਦਾਇਰੇ ਵਿਚ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਕਲੇਰ ਘੁਮਾਣ ਵਿਖੇ ਗ੍ਰੰਥੀ ਸਿੰਘ ਦੇ ਘਰ ਦਿਨ ਦਿਹਾੜੇ ਚੋਰੀ
NEXT STORY