ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਦੇ ਪਿੰਡ ਸਿੰਘੋਵਾਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੋਰਾਂ ਨੇ ਬੜੀ ਤਸੱਲੀ ਨਾਲ ਸਕੂਲ ਦੇ ਲੋਹੇ ਦੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਕੰਪਿਊਟਰ ਸਮੇਤ ਹੋਰ ਸਮਾਨ ਚੋਰੀ ਕਰ ਲਿਆ। ਚੋਰੀ ਦੀ ਘਟਨਾ ਦਾ ਪਤਾ ਲੱਗਣ ’ਤੇ ਸਕੂਲ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਦੱਸਿਆ ਜਾ ਰਿਹਾ ਹੈ ਕਿ ਇਸੇ ਸਕੂਲ ਵਿੱਚ ਪਹਿਲਾਂ ਵੀ ਦੋ ਵਾਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲ ਵਿੱਚ ਵਾਰ-ਵਾਰ ਹੋ ਰਹੀਆਂ ਚੋਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਚੋਰਾਂ ਦੀ ਪਛਾਣ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
NEXT STORY