ਪੱਟੀ (ਸੋਢੀ)- ਪੱਟੀ ਵਿਖੇ ਸਥਿਤ ਸੁਵਿਧਾ ਕੇਂਦਰ ਨੂੰ ਚੋਰਾਂ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੀਤੀ ਰਾਤ ਚੋਰਾਂ ਨੇ ਸੁਵਿਧਾ ਕੇਂਦਰ ’ਚ ਚੌਥੀ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਜਨਰੇਟਰ ਦੀਆਂ ਤਾਰਾਂ, ਬਾਥਰੂਮ ਦੀਆਂ ਟੂਟੀਆਂ, ਠੰਢੇ ਪਾਣੀ ਵਾਲੇ ਟੈਂਕ ਦੀਆਂ ਟੂਟੀਆਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਵਿਧਾ ਕੇਂਦਰ ਦੇ ਮੁਲਾਜ਼ਮ ਰੋਬਨਜੀਤ ਸਿੰਘ ਨੇ ਦੱਸਿਆ ਕਿ ਸੁਵਿਧਾ ਕੇਂਦਰ ਵਿਖੇ ਚੋਰੀ ਦੀ ਇਹ ਚੌਥੀ ਵਾਰਦਾਤ ਹੈ। ਉਨ੍ਹਾਂ ਦੱਸਿਆ ਕਿ ਚੋਰ ਜਨਰੇਟਰ ਦੀਆਂ ਤਾਰਾਂ ਸਮੇਤ ਬਾਥਰੂਮ ਅਤੇ ਠੰਢੇ ਪਾਣੀ ਵਾਲੇ ਟੈਂਕ ਦੀਆਂ ਟੂਟੀਆਂ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ।
ਇਹ ਵੀ ਪੜ੍ਹੋ- 20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
ਉਨ੍ਹਾਂ ਕਿਹਾ ਕਿ ਜਦੋਂ ਬਿਜਲੀ ਸਪਲਾਈ ’ਚ ਕੋਈ ਨੁਕਸ ਪੈ ਜਾਂਦਾ ਹੈ ਤਾਂ ਜਨਰੇਟਰ ਚਲਾ ਕੇ ਲੋਕਾਂ ਨੂੰ ਨਿਰਵਿਘਨ ਸਹੂਲਤਾਂ ਦੇਣ ਦਾ ਯਤਨ ਕੀਤਾ ਜਾਂਦਾ ਹੈ ਪਰ ਜਨਰੇਟਰ ਦੀਆਂ ਤਾਰਾਂ ਚੋਰੀ ਹੋਣ ਕਾਰਨ ਇਸ ਦੀ ਵਰਤੋਂ ਕਰਨ ’ਚ ਮੁਸ਼ਕਿਲ ਆ ਸਕਦੀ ਹੈ। ਇਸ ਨਾਲ ਸੁਵਿਧਾ ਸੈਂਟਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਾਰ-ਵਾਰ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਚੋਰਾਂ ਦੇ ਹੌਸਲੇ ਵਧਦੇ ਨਜ਼ਰ ਆ ਰਹੇ ਹਨ। ਸੁਵਿਧਾ ਕੇਂਦਰ ਵਰਗੀ ਜਨਤਕ ਸੇਵਾ ਵਾਲੀ ਥਾਂ ਨੂੰ ਵਾਰ-ਵਾਰ ਨਿਸ਼ਾਨਾ ਬਣਾਏ ਜਾਣ ਕਾਰਨ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਚ ਵਿਘਨ ਪੈ ਰਿਹਾ ਹੈ। ਲੋੜ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਸਰਕਾਰੀ ਸਾਮਾਨ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਹੂਲਤਾਂ ਮਿਲ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4 ਥਾਵਾਂ ’ਤੇ ਛਾਪੇਮਾਰੀ, ਮਸ਼ੀਨਾਂ ਅਤੇ ਵਾਹਨ ਜ਼ਬਤ
NEXT STORY