ਤਰਨਤਾਰਨ(ਰਾਜੂ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਮਰਹਾਣਾ ਵਿਖੇ ਚੋਰਾਂ ਵੱਲੋਂ ਘਰ ਵਿਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਦੋ ਚੋਰਾਂ ਵਿਰੁੱਧ ਕੇਸ ਦਰਜ ਕਰਦੇ ਹੋਏ ਇਕ ਚੋਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਇਕ ਚੋਰ ਅਜੇ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਚਰਨਜੀਤ ਕੌਰ ਪਤਨੀ ਗੁਰਪਿੰਦਰ ਸਿੰਘ ਵਾਸੀ ਮਰਹਾਣਾ ਨੇ ਦੱਸਿਆ ਕਿ ਬੀਤੀ 2 ਅਗਸਤ ਨੂੰ ਉਹ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹੋਏ ਸੀ, ਜਦੋਂ ਵਾਪਸ ਘਰ ਪਰਤੇ ਤਾਂ ਵੇਖਿਆ ਕਿ ਰਿਹਾਇਸ਼ੀ ਕਮਰੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਲੋਹੇ ਦੀ ਅਲਮਾਰੀ ਚੈੱਕ ਕਰਨ ’ਤੇ ਪਤਾ ਲੱਗਾ ਕਿ ਇਕ ਸੋਨੇ ਦੀ ਚੈਨ ਵਜ਼ਨ 8 ਗ੍ਰਾਮ, ਇਕ ਜੋੜਾ ਟੌਪਸ ਸੋਨਾ 3 ਗ੍ਰਾਮ ਅਤੇ 6 ਹਜ਼ਾਰ ਰੁਪਏ ਨਕਦੀ ਗਾਇਬ ਸੀ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ।
ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਜਦ ਉਨ੍ਹਾਂ ਨੇ ਭਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਚੋਰੀ ਪਿੰਡ ਦੇ ਹੀ ਕੁਲਦੀਪ ਸਿੰਘ ਉਰਫ਼ ਪੀਤਾ ਅਤੇ ਗੁਰਸਾਹਿਬ ਸਿੰਘ ਉਰਫ਼ ਸਾਬਾ ਨੇ ਕੀਤੀ ਹੈ। ਜਿਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਓਧਰ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਮੁਦਈਆ ਦੀ ਸ਼ਿਕਾਇਤ ’ਤੇ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕੁਲਦੀਪ ਸਿੰਘ ਪੀਤਾ ਨੂੰ ਗ੍ਰਿਫ਼ਤਾਰ ਕਰਕੇ 5 ਹਜ਼ਾਰ ਰੁਪਏ ਨਕਦੀ ਬਰਾਮਦ ਕਰ ਲਈ ਗਈ ਹੈ ਜਦਕਿ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਸ ਪਾਰਟੀ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
NEXT STORY