ਕਾਦੀਆਂ (ਜ਼ੀਸ਼ਾਨ): ਕਾਦੀਆਂ ਦੇ ਮੁਹੱਲਾ ਧਰਮਪੁਰਾ ਵਿੱਚ ਬੀਤੀ ਰਾਤ ਚੋਰਾਂ ਨੇ ਅੰਮ੍ਰਿਤ ਕਰਿਆਨਾ ਸਟੋਰ ਦਾ ਸ਼ਟਰ ਤੋੜ ਕੇ ਗੱਲੇ ਵਿੱਚੋਂ ਕਰੀਬ 3 ਤੋਂ 4 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ। ਚੋਰਾਂ ਨੇ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀਆਂ ਤਾਰਾਂ ਤੋੜ ਕੇ ਕੈਮਰੇ ਨੂੰ ਵੀ ਨੁਕਸਾਨ ਪਹੁੰਚਾਇਆ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਦੁਕਾਨ ਮਾਲਕ ਅੰਮ੍ਰਿਤ ਨੇ ਦੱਸਿਆ ਕਿ ਸਵੇਰੇ ਦੁਕਾਨ ਖੋਲ੍ਹਣ ਸਮੇਂ ਚੋਰੀ ਦਾ ਪਤਾ ਲੱਗਾ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਚੋਰ ਆਪਣਾ ਪੇਚਕਸ ਵੀ ਮੌਕੇ 'ਤੇ ਹੀ ਛੱਡ ਗਏ। ਇਲਾਕੇ ਦੇ ਦੁਕਾਨਦਾਰਾਂ ਨੇ ਵਧ ਰਹੀਆਂ ਚੋਰੀਆਂ 'ਤੇ ਚਿੰਤਾ ਜਤਾਉਂਦਿਆਂ ਪੁਲਸ ਤੋਂ ਰਾਤ ਸਮੇਂ ਗਸ਼ਤ ਵਧਾਉਣ ਅਤੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
NEXT STORY