ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਆਲੂਵਾਲ ਵਿਖੇ ਇੱਕੋ ਰਾਤ ਚੋਰਾਂ ਵੱਲੋਂ ਅੱਧੀ ਦਰਜਨ ਤੋਂ ਵੱਧ ਕਿਸਾਨਾਂ ਦੇ ਵੱਖ-ਵੱਖ ਇੰਜਣਾਂ ਤੋਂ ਚੈੱਕਵੱਲ ਚੋਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਜਦ ਅਸੀਂ ਸਵੇਰੇ ਆਪਣੇ ਖੇਤਾਂ ਵੱਲ ਗੇੜਾ ਲਾਉਣ ਆਏ ਤਾਂ ਅੱਗੇ ਵੇਖਿਆ ਕਿ ਵੱਖ-ਵੱਖ ਇੰਜਣਾਂ ਦੇ ਅੱਧੀ ਦਰਜਨ ਤੋਂ ਵੱਧ ਚੋਰਾਂ ਵੱਲੋਂ ਚੈੱਕਵਾਲ ਤੋੜ ਕੇ ਚੋਰੀ ਕਰ ਲਏ ਸਨ। ਜਿਸ ਕਾਰਨ ਹਰੇਕ ਕਿਸਾਨਾਂ ਦਾ ਕਰੀਬ 4-5 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਉਨ੍ਹਾਂ ਵੱਲੋਂ ਇਸ ਸਬੰਧੀ ਬਹਿਰਾਮਪੁਰ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਨਿਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਇਲਾਕੇ ਅੰਦਰ ਗਸਤ ਵਧਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਵੱਡਾ ਖੁਲਾਸਾ, ਦੋ ਅੰਮ੍ਰਿਤਧਾਰੀ ਬੀਬੀਆਂ ਗ੍ਰਿਫ਼ਤਾਰ
NEXT STORY